ਫਤਹਿਗੜ੍ਹ ਸਾਹਿਬ(ਜਗਦੇਵ ਸਿੰਘ) - ਪਿਛਲੇ ਨਿਰੰਤਰ ਬਾਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਕਾਂਗਰਸ ਪਾਰਟੀ ਫਤਿਹਗੜ੍ਹ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ ਤੇ ਅਮਲੋਹ ਦੇ ਵਿਧਾਇਕਾਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਸੌਂਪਿਆ ਗਿਆ ।
ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ
ਇਸ ਮੌਕੇ ਬੋਲਦਿਆਂ ਵਿਧਾਇਕ ਹਲਕਾ ਅਮਲੋਹ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਰੰਤਰ ਵਧਾਈਅਾਂ ਜਾ ਰਹੀਅਾਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨਾਲ ਲੋਕਾਂ ਦਾ ਜਿਓਣਾ ਦੁੱਭਰ ਹੋਇਆ ਪਿਆ ਹੈ। ਲੋਕ ਪਹਿਲਾਂ ਹੀ ਕਰੋਨਾ ਦੀ ਮਾਰ ਦਾ ਸੰਤਾਪ ਭੋਗ ਰਹੇ ਹਨ। ਇਸ ਦੇ ਬਾਵਜੂਦ ਬੇਤਹਾਸ਼ਾ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਸਾਨੀ ਡੁੱਬਦੀ ਜਾ ਰਹੀ ਹੈ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਜੋ ਡੀਜ਼ਲ ਅਤੇ ਪੈਟਰੋਲ ਦੇ ਵੱਧਦੀਆਂ ਕੀਮਤਾਂ ਨੇ ਉਨ੍ਹਾਂ ਨੂੰ ਘੱਟ ਕੀਤਾ ਜਾਵੇ।
ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਨੂੰ ਕੈਪਟਨ ਦੀ ਦੋ ਟੁੱਕ
NEXT STORY