ਮੋਗਾ, (ਆਜ਼ਾਦ)- ਪਿੰਡ ਜਲਾਲਾਬਾਦ ਪੂਰਬੀ ਨਿਵਾਸੀ ਜਗਤਾਰ ਸਿੰਘ (23) ਦੀ ਨਹਿਰ ’ਚ ਡੁੱਬਣ ਨਾਲ ਮੌਤ ਹੋ ਗਈ। ਇਸ ਸਬੰਧੀ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਵੱਲੋਂ ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਮਲਕੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਬੇਟਾ 17 ਜੂਨ ਨੂੰ ਜਦੋਂ ਨਹਿਰ ’ਚ ਹੱਥ ਧੋਣ ਲੱਗਾ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ। ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਅੱਜ ਸਾਨੂੰ ਉਸ ਦੀ ਲਾਸ਼ ਮੋਗਾ-ਜਲੰਧਰ ਹਾਈਵੇ ’ਤੇ ਸਥਿਤ ਨਹਿਰ ਦੇ ਪੁਲ ਕੋਲੋਂ ਮਿਲੀ ਹੈ, ਜਿਸ ’ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ। ਸਹਾਇਕ ਥਾਣੇਦਾਰ ਨੇ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਗਿਆ।
ਬਿਨਾਂ ਪਰਮਿਟ ਚੱਲ ਰਹੀਆਂ 7 ਬੱਸਾਂ ਕੀਤੀਆਂ ਜ਼ਬਤ
NEXT STORY