ਸੰਗਤ ਮੰਡੀ, (ਮਨਜੀਤ)- ਪਿੰਡ ਮੱਲਵਾਲਾ ਵਿਖੇ ਰੋਜ਼ੀ-ਰੋਟੀ ਲਈ ਦੁਬਈ ਗਏ ਇਕ ਗੁਰਸਿੱਖ ਨੌਜਵਾਨ ਦੀ ਪੈੜ ਤੋਂ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਦੀਪ ਸਿੰਘ (35) ਪੁੱਤਰ ਪ੍ਰਿਥੀ ਸਿੰਘ ਦੁਬਈ ਦੇ ਸ਼ਹਿਰ ਆਬੂ ਧਾਬੀ ਗਿਆ ਸੀ। ਸੰਦੀਪ ਸਿੰਘ ਰਾਜ ਮਿਸਤਰੀ ਸੀ, ਉਹ ਉਥੇ ਗੁਰੂ ਘਰ ’ਚ ਚਿਣਾਈ ਦਾ ਕੰਮ ਕਰ ਰਿਹਾ ਸੀ ਤਾਂ ਅਚਾਨਕ ਪੈਡ਼ ਤੋਂ ਹੇਠਾਂ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ 7 ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਅਤੇ 2 ਛੋਟੇ ਬੱਚੇ ਛੱਡ ਗਿਆ ਹੈ। ਸੰਦੀਪ ਸਿੰਘ ਦੀ ਮੌਤ ਦਾ ਪਤਾ ਲੱਗਦਿਆਂ ਹੀ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਦੌਡ਼ ਗਈ। ਉਸ ਦੀ ਲਾਸ਼ ਅੱਜ ਪਿੰਡ ਪਹੁੰਚ ਚੁੱਕੀ ਹੈ, ਜਿਥੇ ਉਸ ਦਾ ਸਸਕਾਰ ਕੀਤਾ ਜਾਵੇਗਾ। ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਗਰੀਬ ਪਰਿਵਾਰ ਦੀ ਆਰਥਕ ਮਦਦ ਕੀਤੀ ਜਾਵੇ।
ਜ਼ਿਆਦਾ ਨਮੀ ਦੇ ਨਾਂ ’ਤੇ ਕਿਸਾਨਾਂ ’ਤੇ ਗੁੰਡਾ ਟੈਕਸ ਲਾਇਆ ਜਾ ਰਿਹੈ : ਹਰਸਿਮਰਤ
NEXT STORY