ਚੰਡੀਗੜ੍ਹ- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੇ ਫੈਸਲੇ ‘ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਕੈਪਟਨ ਨੂੰ ਹਟਾਉਣਾ ਠੀਕ ਫੈਸਲਾ ਨਹੀਂ ਸੀ ਅਤੇ ਇਸ ਦੀ ਬਜਾਏ ਉਨ੍ਹਾਂ 'ਤੇ ਜ਼ਿੰਮੇਵਾਰੀ ਪਾਉਣੀ ਚਾਹੀਦੀ ਸੀ। ਭੱਠਲ ਨੇ ਅੱਗੇ ਕਿਹਾ ਕਿ ਕੈਪਟਨ ਨੂੰ ਪਹਿਲਾਂ ਹੀ ਹਟਾਉਣ ਦੀ ਸਲਾਹ ਦਿੱਤੀ ਗਈ ਸੀ, ਪਰ ਜਦੋਂ ਕੈਪਟਨ ਨੂੰ ਹਟਾਇਆ ਗਿਆ, ਤਦ ਤੱਕ ਕਾਫੀ ਦੇਰ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਇਹ ਧਾਰਨਾ ਬਣਾਈ ਜਾ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਨੂੰ ਮਜ਼ਬੂਤ ਨਹੀਂ ਕਰ ਸਕਣਗੇ, ਪਰ ਕੁਝ ਮਹੀਨਿਆਂ ਦੀ ਗੱਲ ਸੀ ਤੇ ਉਨ੍ਹਾਂ ਨੂੰ ਹਟਾਉਣਾ ਨਹੀਂ ਚਾਹੀਦਾ ਸੀ, ਸਗੋਂ ਜ਼ਿੰਮੇਵਾਰੀ ਪਾਉਣੀ ਚਾਹੀਦੀ ਸੀ ਕਿ ਅਗਲੀ ਫਿਰ ਤੋਂ ਕਾਂਗਰਸ ਸਰਕਾਰ ਆਵੇ। ਭੱਠਲ ਦੇ ਇਸ ਬਿਆਨ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੇ ਪਿੱਛੇ ਕਈ ਮਹੱਤਵਪੂਰਨ ਕਾਰਨ ਸਨ। ਸਭ ਤੋਂ ਪਹਿਲਾਂ, Indian National Congress ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਖਿੱਚਤਾਣ ਅਤੇ ਅੰਦਰੂਨੀ ਰਾਜਨੀਤੀ ਨੇ ਹਾਲਾਤ ਤਣਾਅਪੂਰਨ ਬਣਾ ਦਿੱਤੇ ਸਨ। ਇਸਦੇ ਨਾਲ ਹੀ ਕਈ ਕਾਂਗਰਸੀ ਵਿਧਾਇਕ ਉਨ੍ਹਾਂ ਦੀ ਕਾਰਗੁਜ਼ਾਰੀ ਨਾਲ ਅਸੰਤੁਸ਼ਟ ਸਨ ਅਤੇ ਪਾਰਟੀ ਹਾਈਕਮਾਂਡ ਵੱਲੋਂ ਵੀ ਲੀਡਰਸ਼ਿਪ ਵਿੱਚ ਬਦਲਾਅ ਲਈ ਸੰਕੇਤ ਮਿਲ ਰਹੇ ਸਨ, ਜੋ ਅਸਤੀਫੇ ਦਾ ਇੱਕ ਵੱਡਾ ਕਾਰਨ ਬਣਿਆ। ਅਸਤੀਫੇ ਤੋਂ ਬਾਅਦ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ। ਇਸ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਅਤੇ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੁੱਟਾਂ-ਖੋਹਾਂ ਦੀ ਤਿਆਰੀ ਕਰਦਾ ਗਿਰੋਹ ਬੇਨਕਾਬ, ਚਾਰ ਮੁਲਜ਼ਮ ਹਥਿਆਰ ਸਣੇ ਕਾਬੂ
NEXT STORY