ਮੋਗਾ, (ਅਾਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਦੀ ਇਕ 60 ਸਾਲਾ ਔਰਤ ਨੇ ਪਿੰਡ ਦੇ ਹੀ ਕੁੱਝ ਵਿਅਕਤੀਆਂ ’ਤੇ ਕੁੱਟ-ਮਾਰ ਕਰ ਕੇ ਉਸ ਦੇ ਕੱਪਡ਼ੇ ਪਾਡ਼ਨ ਦਾ ਦੋਸ਼ ਲਾਇਆ ਹੈ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਉਣਾ ਪਿਆ। ਪੁਲਸ ਵੱਲੋਂ ਸੇਵਾ ਸਿੰਘ, ਪਤਨੀ ਛੀਬੋ, ਦਾਰਾ ਸਿੰਘ ਅਤੇ ਬਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਕਥਿਤ ਦੋਸ਼ੀਆਂ ਨਾਲ ਸਾਡਾ ਲੰਮੇ ਸਮੇਂ ਤੋਂ ਸ਼ਾਮਲਾਟ ਜਗ੍ਹਾ ਨੂੰ ਲੈ ਕੇ ਝਗਡ਼ਾ ਚੱਲਦਾ ਆ ਰਿਹਾ ਹੈ। ਇਸੇ ਰੰਜਿਸ਼ ਕਾਰਨ ਕਥਿਤ ਦੋਸ਼ੀਆਂ ਨੇ ਉਸ ਦੀ ਕੁੱਟ-ਮਾਰ ਕੀਤੀ ਤੇ ਉਸ ਦੇ ਕੱਪਡ਼ੇ ਵੀ ਪਾਡ਼ ਦਿੱਤੇ, ਜਿਸ ’ਤੇ ਮੈਂ ਰੌਲਾ ਪਾਇਆ ਤਾਂ ਕਥਿਤ ਦੋਸ਼ੀ ਭੱਜ ਗਏ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਮੇਜਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਨਾਜਾਇਜ਼ ਸ਼ਰਾਬ ਸਣੇ 6 ਕਾਬੂ, 1 ਫਰਾਰ
NEXT STORY