ਮਾਨਸਾ: (ਸੰਦੀਪ ਮਿੱਤਲ)- ਸ਼ਹਿਰ ਦੇ ਪ੍ਰਸਿੱਧ ਸਰਜਨ ਡਾ. ਤੇਜਿੰਦਰਪਾਲ ਸਿੰਘ ਰੇਖੀ ਦੇ ਮਾਤਾ ਪਰਮਜੀਤ ਕੌਰ ਦਾ ਅੱਜ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਅੱਜ ਰਾਮਬਾਗ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਤੇਜਿੰਦਰ ਪਾਲ ਰੇਖੀ ਦੇ ਮਾਤਾ ਦੇ ਦਿਹਾਂਤ ’ਤੇ ਸਾਰਾ ਪਰਿਵਾਰ ਗਮ ’ਚ ਡੁੱਬਿਆ ਹੈ। ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਨੇ ਪ੍ਰਮਾਤਮਾ ਅਗੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨ ਕੇ ਬਲ ਬਖਸ਼ਣ ਦੀ ਅਰਦਾਸ ਕੀਤੀ। ਮਾਤਾ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਦਾ ਭੋਗ 8 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12:30 ਵਜੇ ਸ਼੍ਰੀ ਗਊਸ਼ਾਲਾ ਭਵਨ, ਬਲਾਕ-ਏ ਵਾਟਰ ਵਰਕਸ ਰੋਡ ਮਾਨਸਾ ਵਿਖੇ ਪਵੇਗਾ।
ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਇਆ ਜਾਵੇਗਾ ਕਣਕ ਦਾ ਬੀਜ
NEXT STORY