ਮੋਗਾ (ਆਜ਼ਾਦ)-ਮੋਗਾ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਸ਼ਾਮਲ ਭਗੌੜੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਆਪਣੇ ਪਿਤਾ ਦੇ ਘਰ ਨੂੰ ਅੱਗ ਲਾਉਣ ਵਾਲੇ ਭਗੌੜੇ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਸਾਊਥ ਦੇ ਮੁੱਖ ਅਫ਼ਸਰ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਭਗੌੜੇ ਅਵਤਾਰ ਸਿੰਘ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਖ਼ਿਲਾਫ਼ ਆਪਣੇ ਪਿਤਾ ਦੇ ਘਰ ਨੂੰ ਅੱਗ ਲਾਉਣ ਦੇ ਮਾਮਲੇ ’ਚ 2021 ਨੂੰ ਮਾਮਲਾ ਦਰਜ ਕੀਤਾ ਸੀ ਪਰ ਉਹ ਪੁਲਸ ਦੇ ਕਾਬੂ ਨਹੀਂ ਸੀ ਆ ਰਿਹਾ। ਉਸ ਨੂੰ ਮਾਣਯੋਗ ਅਦਾਲਤ ਵੱਲੋਂ ਭਗੌੜਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਸ ਨੂੰ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ।
ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ 3 ਨਾਮਜ਼ਦ
NEXT STORY