ਭਵਾਨੀਗੜ੍ਹ (ਵਿਕਾਸ ਮਿੱਤਲ)- ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ 'ਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ 'ਚ ਹਲਕਾ ਸੰਗਰੂਰ ਦੇ 2 ਸਕੂਲਾਂ ਨੂੰ ਜ਼ਿਲ੍ਹੇ ਵਿੱਚ ਸਰਵੋਤਮ ਸਕੂਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਨੂੰ ਸੀਨੀਅਰ ਸੈਕੰਡਰੀ ਸ਼੍ਰੇਣੀ ਤੇ ਸਰਕਾਰੀ ਮਿਡਲ ਸਕੂਲ ਆਲੋਅਰਖ ਨੂੰ ਮਿਡਲ ਸਕੂਲ ਸ਼੍ਰੇਣੀ ਵਿੱਚ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਦਾ ਦਰਜਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ
ਇਸ ਮੌਕੇ ਦੋਵਾਂ ਸਕੂਲਾਂ ਦੇ ਸਟਾਫ਼ ਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੀਆਂ ਸਹੂਲਤਾਂ ਤੇ ਸਟਾਫ਼ ਦੀ ਮਿਹਨਤ ਸਦਕਾ ਹੀ ਇਹ ਸਕੂਲ ਪੂਰੇ ਜ਼ਿਲ੍ਹੇ 'ਚੋਂ ਅੱਵਲ ਐਲਾਨੇ ਗਏ ਹਨ। ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੇ ਨਾਲ-ਨਾਲ ਸਟਾਫ਼ ਦੀ ਤੈਨਾਤੀ ਲਈ ਪਾਰਦਰਸ਼ੀ ਨੀਤੀਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਸਦਕਾ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਦਿਨੋ-ਦਿਨ ਉੱਚਾ ਚੁੱਕਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਪ੍ਰਿੰਸੀਪਲ ਪਰਮਲ ਸਿੰਘ, ਇੰਚਾਰਜ ਸ਼ਸ਼ੀ ਬਾਲਾ, ਅਧਿਆਪਕ ਅਤੁਲ ਗੁਪਤਾ, ਸਿੰਦਰਪਾਲ ਸਿੰਘ, ਨੀਸ਼ੂ ਰਾਣੀ ਤੇ ਪਾਰਟੀ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸੰਯੁਕਤ ਕਿਸਾਨ ਮੋਰਚੇ' ਦਾ ਵੱਡਾ ਐਲਾਨ, ਭਲਕੇ ਮਨਾਇਆ ਜਾਵੇਗਾ ਕਾਲਾ ਦਿਨ, 14 ਮਾਰਚ ਨੂੰ ਮਹਾਂਪੰਚਾਇਤ (ਵੀਡੀਓ)
NEXT STORY