ਜਲੰਧਰ (ਵੈੱਬ ਡੈਸਕ) : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਫਿਰੋਜ਼ਪੁਰ ਸ਼ਹਿਰੀ-76 ਨੰਬਰ ਹਲਕਾ ਹੈ। ਇਹ ਜਨਰਲ ਵਿਧਾਨ ਸਭਾ ਹਲਕਾ ਹੈ। 2008 ਦੀ ਹੱਦਬੰਦੀ ਮਗਰੋਂ ਫਿਰੋਜ਼ਪੁਰ ਕੰਟੋਨਮੈਂਟ ਤੇ ਕੁਝ ਪਿੰਡ ਜੋੜ ਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਬਣਾਇਆ ਗਿਆ। ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਤਿੰਨ ਵਾਰ ਤੇ ਸ਼੍ਰੋ੍ਮਣੀ ਅਕਾਲੀ ਦਲ ਨੇ ਦੋ ਵਾਰ ਚੋਣ ਜਿੱਤੀ। 2022 ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੇ ਪਰਮਿੰਦਰ ਸਿੰਘ ਪਿੰਕੀ ਜਿੱਤ ਦੀ ਹੈਟ੍ਰਿਕ ਲਾਉਣ ਲਈ ਚੋਣ ਮੈਦਾਨ ਵਿੱਚ ਹਨ ਪਰ ਇਸ ਵਾਰ ਉਨ੍ਹਾਂ ਨੂੰ ਸਖ਼ਤ ਟੱਕਰ ਦੇਣ ਲਈ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸਮੇਤ, ਭਾਜਪਾ ਅਤੇ ਸੰਯੁਕਤ ਸਮਾਜ ਮੋਰਚਾ ਵੀ ਚੋਣ ਮੈਦਾਨ ਵਿੱਚ ਹਨ।
1997
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਜੇਤੂ ਰਹੇ ਸਨ। ਉਨ੍ਹਾਂ ਨੇ 38281 ਵੋਟਾਂ ਪ੍ਰਾਪਤ ਕੀਤੀਆਂ ਤੇ ਕਾਂਗਰਸੀ ਉਮੀਦਵਾਰ ਰਵਿੰਦਰ ਸਿੰਘ ਨੂੰ 36551 ਵੋਟਾਂ ਮਿਲੀਆਂ। ਜਨਮੇਜਾ ਸਿੰਘ ਸੇਖੋਂ ਨੇ ਰਵਿੰਦਰ ਸਿੰਘ ਨੂੰ 1730 ਵੋਟਾਂ ਨਾਲ ਹਰਾਇਆ।
2002
2002 ਵਿਧਾਨ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਰਵਿੰਦਰ ਸਿੰਘ ਜੇਤੂ ਰਹੇ। ਉਨ੍ਹਾਂ ਨੇ 47077 ਵੋਟਾਂ ਪ੍ਰਾਪਤ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ 38046 ਵੋਟਾਂ ਮਿਲੀਆਂ। ਰਵਿੰਦਰ ਨੇ ਜਨਮੇਜਾ ਸਿੰਘ ਸੇਖੋਂ ਨੂੰ 9031 ਵੋਟਾਂ ਨਾਲ ਹਰਾਇਆ।
2007
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਜੇਤੂ ਰਹੇ। ਉਨ੍ਹਾਂ ਨੇ 54980 ਵੋਟਾਂ ਪ੍ਰਾਪਤ ਕੀਤੀਆਂ ਤੇ ਕਾਂਗਰਸੀ ਉਮੀਦਵਾਰ ਰਵਿੰਦਰ ਸਿੰਘ ਨੂੰ 46475 ਵੋਟਾਂ ਮਿਲੀਆਂ। ਜਨਮੇਜਾ ਸਿੰਘ ਨੇ ਰਵਿੰਦਰ ਸਿੰਘ ਨੂੰ 8505 ਵੋਟਾਂ ਨਾਲ ਹਰਾਇਆ।
2012
ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਨੇ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ। ਪਰਮਿੰਦਰ ਸਿੰਘ ਪਿੰਕੀ ਨੇ 56173 ਵੋਟਾਂ ਹਾਸਲ ਕੀਤੀਆਂ ਤੇ ਭਾਜਪਾ ਦੇ ਉਮੀਦਵਾਰ ਸੁਖਪਾਲ ਸਿੰਘ ਨੂੰ 34820 ਵੋਟਾਂ ਮਿਲੀਆਂ। ਇਸ ਤਰ੍ਹਾਂ ਪਿੰਕੀ ਨੇ ਸੁਖਪਾਲ ਸਿੰਘ ਨੂੰ 21,353 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
2017
ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਨੇ ਵਿਧਾਨ ਸਭਾ ਚੋਣਾਂ 'ਚ ਮੁੜ ਜਿੱਤ ਹਾਸਲ ਕੀਤੀ ਸੀ। ਪਰਮਿੰਦਰ ਸਿੰਘ ਪਿੰਕੀ ਨੂੰ 67559 ਤੇ ਭਾਜਪਾ ਦੇ ਸੁਖਪਾਲ ਸਿੰਘ ਨੰਨੂੰ ਨੂੰ 37972 ਵੋਟਾਂ ਮਿਲੀਆਂ ਸਨ। ਇਸ ਤਰ੍ਹਾਂ ਪਿੰਕੀ ਨੇ ਸੁਖਪਾਲ ਸਿੰਘ ਨੂੰ 29587 ਵੋਟਾਂ ਨਾਲ ਹਰਾਇਆ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ 16202 ਵੋਟਾਂ ਹਾਸਲ ਕਰਕੇ ਤੀਜੇ ਸਥਾਨ 'ਤੇ ਰਹੇ।

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਲਗਾਤਾਰ ਦੋ ਵਾਰ ਜਿੱਤ ਹਾਸਲ ਕਰਨ ਵਾਲੇ ਪਰਮਿੰਦਰ ਸਿੰਘ ਪਿੰਕੀ ਮੁੜ ਚੋਣ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਨੇ ਰਣਬੀਰ ਭੁੱਲਰ ਨੂੰ ਟਿਕਟ ਦਿੱਤੀ ਹੈ ਤਾਂ ਅਕਾਲੀ ਦਲ ਵੱਲੋਂ ਰੋਹਿਤ ਕੁਮਾਰ ਵੋਹਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਲਖਵਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।ਭਾਜਪਾ ਨੇ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਮੀਦਵਾਰ ਬਣਾਇਆ ਹੈ।
ਇਸ ਵਿਧਾਨ ਸਭਾ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 172957 ਹੈ, ਜਿਨ੍ਹਾਂ 'ਚ 81601 ਪੁਰਸ਼, 91350 ਔਰਤਾਂ ਅਤੇ 6 ਥਰਡ ਜੈਂਡਰ ਵੋਟਰ ਹਨ।
ਵਿਧਾਨ ਸਭਾ ਚੋਣਾਂ : ਜਾਣੋ ਕੀ ਹੈ ਹਲਕਾ ਜ਼ੀਰਾ ਦਾ ਪਿਛਲੇ 25 ਸਾਲ ਦਾ ਇਤਿਹਾਸ
NEXT STORY