ਗੁਰੂ ਹਰਸਹਾਏ (ਵੈੱਬ ਡੈਸਕ) : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਗੁਰੂਹਰਸਹਾਏ 78 ਨੰਬਰ ਹਲਕਾ ਹੈ। ਇਹ ਜਨਰਲ ਵਿਧਾਨ ਸਭਾ ਹਲਕਾ ਹੈ। ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ 'ਚ 4 ਵਾਰ ਇਸ ਸੀਟ 'ਤੇ ਕਾਂਗਰਸ ਦਾ ਕਬਜ਼ਾ ਰਿਹਾ ਹੈ। ਕਾਂਗਰਸ ਵੱਲੋਂ ਚੋਣ ਲੜਦਿਆਂ ਗੁਰਮੀਤ ਸਿੰਘ ਸੋਢੀ ਨੇ ਲਗਾਤਾਰ 4 ਵਾਰ ਚੋਣ ਜਿੱਤੀ ਹੈ ਪਰ ਹੁਣ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ ਅਤੇ ਫਿਰੋਜ਼ਪੁਰ ਸ਼ਹਿਰੀ ਤੋਂ ਭਾਜਪਾ ਦੇ ਚੋਣ ਨਿਸ਼ਾਨ 'ਤੇ ਚੋਣ ਲੜ ਰਹੇ ਹਨ।
1997
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਨੇ 31704 ਵੋਟਾਂ ਹਾਸਲ ਕਰਕੇ ਸਫ਼ਲਤਾ ਹਾਸਿਲ ਕੀਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸੀ ਉਮੀਦਵਾਰ ਸਜਵਾਰ ਸਿੰਘ ਨੂੰ 23096 ਵੋਟਾਂ ਪਈਆਂ ਸਨ। ਇਸ ਤਰ੍ਹਾਂ ਪਰਮਜੀਤ ਨੇ ਸਜਵਾਰ ਸਿੰਘ ਨੂੰ 8068 ਵੋਟਾਂ ਨਾਲ ਹਰਾਇਆ ਸੀ।
2002
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜੇਤੂ ਰਹੇ ਸਨ। ਉਨ੍ਹਾਂ ਨੇ 42135 ਵੋਟਾਂ ਪ੍ਰਾਪਤ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਨੂੰ 36704 ਵੋਟਾਂ ਮਿਲੀਆਂ। ਗੁਰਮੀਤ ਨੇ ਪਰਮਜੀਤ ਨੂੰ 5431 ਵੋਟਾਂ ਨਾਲ ਹਰਾਇਆ ਸੀ।
2007
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਵੀ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਸੋਢੀ ਜੇਤੂ ਰਹੇ। ਉਨ੍ਹਾਂ ਨੇ 65745 ਵੋਟਾਂ ਪ੍ਰਾਪਤ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਸੰਧੂ ਨੂੰ 47175 ਵੋਟਾਂ ਮਿਲੀਆਂ। ਗੁਰਮੀਤ ਸਿੰਘ ਨੇ ਪਰਮਜੀਤ ਸੰਧੂ ਨੂੰ 18570 ਵੋਟਾਂ ਨਾਲ ਹਰਾਇਆ।
2012
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਸੋਢੀ ਨੇ ਜਿੱਤ ਦੀ ਹੈਟ੍ਰਿਕ ਲਗਾਈ। ਗੁਰਮੀਤ ਸਿੰਘ ਸੋਢੀ ਨੇ 62054 ਵੋਟਾਂ ਹਾਸਲ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੂੰ 58805 ਵੋਟਾਂ ਮਿਲੀਆਂ। ਇਸ ਤਰ੍ਹਾਂ ਗੁਰਮੀਤ ਸਿੰਘ ਸੋਢੀ ਨੇ ਵਰਦੇਵ ਸਿੰਘ ਨੂੰ 3249 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
2017
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਸੋਢੀ ਨੇ ਲਗਾਤਾਰ ਚੌਥੀ ਵਾਰ ਜਿੱਤ ਦਰਜ ਕੀਤੀ। ਉਨ੍ਹਾਂ ਨੇ 62787 ਵੋਟਾਂ ਹਾਸਲ ਕਰਕੇ ਚੋਣ ਜਿੱਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ 56991 ਵੋਟਾਂ ਪਈਆਂ ਸਨ। ਇਸ ਤਰ੍ਹਾਂ ਗੁਰਮੀਤ ਸਿੰਘ ਸੋਢੀ ਨੇ ਵਰਦੇਵ ਸਿੰਘ ਨੂੰ 5796 ਵੋਟਾਂ ਨਾਲ ਹਰਾਇਆ ਸੀ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਕੀਤ ਚੰਦ ਨੂੰ 14282 ਵੋਟਾਂ ਪਈਆਂ ਸਨ।

2022 ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਦੇਵ ਸਿੰਘ ਨੋਨੀ ਮਾਨ ਮੁੜ ਚੋਣ ਮੈਦਾਨ ਵਿੱਚ ਹਨ। 'ਆਪ' ਵੱਲੋਂ ਫੌਜਾ ਸਿੰਘ ਸਰਾਰੀ, ਕਾਂਗਰਸ ਵੱਲੋਂ ਵਿਜੇ ਕਾਲੜਾ, ਸੰਯੁਕਤ ਸਮਾਜ ਮੋਰਚਾ ਵੱਲੋਂ ਮੇਜਰ ਸਿੰਘ ਰੰਧਾਵਾ ਅਤੇ ਭਾਜਪਾ ਵੱਲੋਂ ਗੁਰਪਰਵੇਜ਼ ਸਿੰਘ ਸੰਧੂ ਚੋਣ ਮੈਦਾਨ 'ਚ ਹਨ।
2022 ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 172641 ਹੈ, ਜਿਨ੍ਹਾਂ 'ਚ 83011 ਪੁਰਸ਼, 89626 ਔਰਤਾਂ ਅਤੇ 4 ਥਰਡ ਜੈਂਡਰ ਵੋਟਰ ਹਨ।
ਬਰਨਾਲਾ ਹਲਕੇ ’ਚ ਹੋਵੇਗਾ ਸਖ਼ਤ ਮੁਕਾਬਲਾ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ
NEXT STORY