ਮੋਗਾ(ਸੰਦੀਪ ਸ਼ਰਮਾ)- ਜ਼ਿਲ੍ਹਾ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਕਰੀਬ ਇਕ ਸਾਲ ਪਹਿਲਾਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਥਾਣਾ ਬਾਘਾ ਪੁਰਾਣਾ ਪੁਲਸ ਵੱਲੋਂ ਨਾਮਜ਼ਦ ਪਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ। ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਦੋਸ਼ੀ ਨੂੰ 6 ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ।
ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ
ਇਸ ਮਾਮਲੇ ’ਚ ਪੀੜਤਾ ਦੇ ਚਾਚਾ ਸ਼ਿਕਾਇਤਕਰਤਾ ਸੁਧੀਰ ਕੁਮਾਰ ਵਾਸੀ ਕਾਸਗੰਜ, ਉੱਤਰ ਪ੍ਰਦੇਸ਼ ਨੇ ਥਾਣਾ ਬਾਘਾ ਪੁਰਾਣਾ ’ਚ 10 ਅਕਤੂਬਰ 2023 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਚਾਚੇ ਦੇ ਲੜਕੇ ਤੇਜ ਸਿੰਘ ਦੀ ਕੁੜੀ ਦੇਵਕੀ ਦੇਵੀ ਦਾ ਵਿਆਹ ਕਸ਼ਮੀਰ ਉਰਫ ਭੂਰੇ ਪੁੱਤਰ ਜਗਦੀਸ਼ ਨਾਲ 8 ਸਾਲ ਪਹਿਲਾਂ ਸੀ, ਜਿਸ ਦੇ 3 ਬੱਚੇ ਹਨ।
ਇਹ ਵੀ ਪੜ੍ਹੋ- ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ
ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੀ ਭਤੀਜੀ ਦੇਵਕੀ ਦੇਵੀ ਦਾ ਪਤੀ ਕਸ਼ਮੀਰ ਉਰਫ ਭੂਰੇ, ਉਸ ਨੂੰ ਅਕਸਰ ਕੁੱਟਦਾ ਰਹਿੰਦਾ ਸੀ, ਜਿਸ ਕਾਰਨ ਕਸ਼ਮੀਰ ਸਿੰਘ ਨੂੰ ਕਈ ਵਾਰ ਪੰਚਾਇਤ ’ਚ ਵੀ ਸਮਝਾਇਆ ਗਿਆ, ਪਰ ਉਹ ਆਪਣੀ ਹਰਕਤ ਤੋਂ ਬਾਜ਼ ਨਹੀਂ ਆਇਆ। ਘਟਨਾ ਵਾਲੇ ਦਿਨ ਕਸ਼ਮੀਰ ਨੇ ਉਸ ਦੀ ਭਤੀਜੀ ਦੇਵਕੀ ਦੇਵੀ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਸੀ, ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ’ਚ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਭਤੀਜੀ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਕਸ਼ਮੀਰ ਉਰਫ ਭੂਰੇ ਖਿਲਾਫ ਇਸ ਮਾਮਲੇ ’ਚ ਅੰਤਿਮ ਸੁਣਵਾਈ ਤੋਂ ਬਾਅਦ ਮਾਣਯੋਗ ਅਦਾਲਤ ਨੇ ਕਸ਼ਮੀਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰੋਬਾਰੀਆਂ ਤੋਂ ਫ਼ਿਰੌਤੀਆਂ ਮੰਗਣ ਵਾਲੇ ਚੜ੍ਹ ਗਏ ਪੁਲਸ ਅੜਿੱਕੇ
NEXT STORY