ਲੁਧਿਆਣਾ, (ਰਾਮ)- ਇਕ ਨਾਬਾਲਗ ਲਡ਼ਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਭਜਾ ਲਿਜਾਣ ਵਾਲੇ ਨੌਜਵਾਨ ਖਿਲਾਫ ਥਾਣਾ ਜਮਾਲਪੁਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਹਰਪਾਲ ਸਿੰਘ ਉਰਫ ਪਾਲ ਵਾਸੀ ਜਮਾਲਪੁਰ ਦਾ ਉਨ੍ਹਾਂ ਦੇ ਘਰ ਅਕਸਰ ਆਉਣਾ-ਜਾਣਾ ਸੀ। ਜੋ ਉਸਦੀ ਨਾਬਾਲਗ ਲਡ਼ਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਭਜਾ ਲੈ ਗਿਆ, ਜਿਸਦੀ ਕਾਫੀ ਤਲਾਸ਼ ਕੀਤੀ ਗਈ ਪਰ ਉਸਦਾ ਕੁਝ ਵੀ ਪਤਾ ਨਹੀਂ ਚੱਲਿਆ। ਥਾਣਾ ਪੁਲਸ ਨੇ ਹਰਪਾਲ ਸਿੰਘ ਪਾਲੀ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਦਾਜ ਖਾਤਰ ਕੁੱਟ-ਮਾਰ ਕਰਨ ਦੇ ਤਿੰਨ ਕੇਸ ਦਰਜ
NEXT STORY