ਬਠਿੰਡਾ (ਸੁਖਵਿੰਦਰ)- ਠੰਡ ਨੇ ਇਕ ਵਾਰ ਫਿਰ ਤੋਂ ਆਪਣੀ ਪਕੜ ਮਜ਼ਬੂਤ ਕਰ ਲਈ ਹੈ ਅਤੇ ਲੋਕਾਂ ਨੂੰ ਅਜੇ ਰਾਹਤ ਮਿਲਦੀ ਨਜ਼ਰ ਨਹੀ ਆ ਰਹੀ। ਸੋਮਵਾਰ ਨੂੰ ਹੋਈ ਹਲਕੀ ਬਾਰਿਸ਼ ਤੋਂ ਬਾਅਦ ਮੰਗਲਵਾਰ ਨੂੰ ਮਹਾਨਗਰ ਪੂਰੀ ਤਰ੍ਹਾਂ ਧੁੰਦ ਦੀ ਚਾਦਰ ਹੇਠ ਢਕਿਆ ਗਿਆ ਜਿਸ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵਾਹਨ ਚਾਲਕਾਂ ਵਲੋਂ ਦਿਨ ਸਮੇਂ ਹੀ ਵਾਹਨਾਂ ਦੀਆਂ ਲਾਈਟਾਂ ਲਗਾਕੇ ਮੰਜ਼ਿਲ ਵੱਲ ਜਾਣਾ ਪਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਰਾਤ ਨੂੰ ਬਿਨਾਂ ਡਾਕਟਰ ਦੇ ਚਲਦੈ ਬਲੱਡ ਬੈਂਕ
ਜ਼ਿਕਰਯੋਗ ਹੈ ਕਿ ਇਸ ਵਾਰ ਠੰਡ ਪਿਛਲੇ ਸਾਲਾਂ ਦੇ ਮੁਕਾਬਲੇ ਰਿਕਾਰਡ ਤੌੜ ਰਹੀ ਹੈ। ਲੋਹੜੀ ਤੋਂ ਬਾਅਦ ਲੋਕਾਂ ਵਲੋਂ ਠੰਡ ਘਟਣ ਦੀ ਆਸ ਲਗਾਈ ਹੋਈ ਸੀ ਪਰ ਠੰਡ ਘਟਣ ਦਾ ਨਾਮ ਨਹੀਂ ਲੈ ਰਹੀ। ਭਾਵੇਂ ਕਿ ਅਸਮਾਨ ਵਿਚ ਬੱਦਲ ਛਾਏ ਹੋਏ ਹਨ ਪਰ ਸੋਮਵਾਰ ਨੂੰ ਹੋਈ ਹਲਕੀ ਬਾਰਿਸ਼ ਤੋਂ ਬਾਅਦ ਠੰਡ ਨੇ ਫਿਰ ਤੋਂ ਜ਼ੋਰ ਫੜ ਲਿਆ ਜਿਸ ਕਾਰਨ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਵਿਚ ਹੀ ਕੈਦ ਰਹੇ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਵਿਚ ਹੀ ਅੱਗ ਬਾਲਕੇ ਸੇਕਦੇ ਨਜ਼ਰ ਆਏ। ਠੰਡ ਵਧਣ ਕਾਰਨ ਬਜ਼ਾਰ ਵਿਚ ਵੀ ਸੁੰਨਸਾਨ ਰਹੇ ਅਤੇ ਲੋਕਾਂ ਵਲੋਂ ਘਰਾਂ ’ਚੋਂ ਨਿਕਲਣ ਤੋਂ ਗੁਰੇਜ ਕੀਤਾ। ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪਿਆਂ ਵਲੋਂ ਛੋਟੇ ਬੱਚਿਆਂ ਨੂੰ ਗਰਮ ਕੱਪੜਿਆਂ ਵਿਚ ਲਪੇਟ ਕੇ ਸਕੂਲ ਪਹੁੰਚਾਇਆ ।
ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
10 ਸਾਲਾ ਭਤੀਜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਚਾਚੇ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
NEXT STORY