ਲੁਧਿਆਣਾ (ਤਰੁਣ)- ਮੰਗਲਵਾਰ ਸਵੇਰੇ ਮਾਧੋਪੁਰੀ ਨੇੜੇ ਬੁੱਢਾ ਡਰੇਨ 'ਚ ਇੱਕ ਬੱਚੇ ਨੂੰ ਤੈਰਦਾ ਦੇਖ ਕੇ ਲੋਕਾਂ ਨੇ 'ਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਦੌਰਾਨ ਲੋਕਾਂ ਨੇ ਇਲਾਕਾ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਨਵਜੰਮੇ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ
ਜਾਣਕਾਰੀ ਦਿੰਦਿਆਂ ਏ.ਐੱਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਤਾਜਪੁਰ ਬੁੱਢਾ ਡਰੇਨ ਤੋਂ ਤੈਰਦਾ ਹੋਇਆ ਬੱਚਾ ਮਾਧੋਪੁਰੀ ਡਰੇਨ ਨੇੜੇ ਪਹੁੰਚਿਆ। ਪੁਲਸ ਨੇ ਕਿਹਾ ਮਾਂ ਨੇ ਅਣਚਾਹੇ ਬੱਚੇ ਨੂੰ ਬੁੱਢੇ ਨਾਲੇ 'ਚ ਸੁੱਟਿਆ ਹੈ ਜਾਂ ਕਿਸੇ ਹੋਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਪੁਲਸ ਨੇ ਇਲਾਕੇ ਇਲਾਵਾ ਹੋਰ ਹਸਪਤਾਲਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਸ 2-3 ਦਿਨਾਂ ਦੇ ਅੰਦਰ ਪੈਦਾ ਹੋਏ ਬੱਚਿਆਂ ਦਾ ਰਿਕਾਰਡ ਚੈੱਕ ਕਰ ਰਹੀ ਹੈ। ਫਿਲਹਾਲ ਪੁਲਸ ਨੇ ਅਣਚਾਹੇ ਬੱਚੇ ਨੂੰ ਜਨਮ ਦੇਣ ਵਾਲੀ ਬੇਰਹਿਮ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ। ਨਵਜੰਮੇ ਬੱਚਾ ਮੁੰਡਾ ਦੱਸਿਆ ਜਾ ਰਿਹਾ ਹੈ। ਲੰਮੇਂ ਸਮੇਂ ਤੱਕ ਪਾਣੀ ਵਿੱਚ ਰਹਿਣ ਕਾਰਨ ਨਵਜੰਮੇ ਬੱਚੇ ਦਾ ਸਰੀਰ ਫੁੱਲਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖਬਰ : ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ
NEXT STORY