ਮਲੋਟ (ਜੁਨੇਜਾ)-ਮਲੋਟ ਵਿਖੇ ਇਕ ਨਾਬਾਲਗ ਲੜਕੇ ਨਾਲ ਬਦਫ਼ੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੂੰ ਪਰਿਵਾਰ ਨੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਇਸ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਪੀੜਤ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਗੁਆਂਢ ਰਹਿੰਦੇ ਸੁਮਿਤ ਕੁਮਾਰ ਨਾਮਕ ਵਿਅਕਤੀ ਨੇ ਉਸ ਦੇ 10 ਸਾਲਾ ਲੜਕੇ ਨਾਲ ਬਦਫ਼ੈਲੀ ਕੀਤੀ। ਇਸ ਤੋਂ ਬਾਅਦ ਬੱਚੇ ਨੂੰ ਮਲੋਟ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਪੁਲਸ ਨੂੰ ਮੈਡੀਕਲ ਰਿਪੋਰਟ ਭੇਜ ਦਿੱਤੀ। ਇਸ ਮਾਮਲੇ ਐੱਸ. ਐੱਚ. ਓ. ਕਰਮਜੀਤ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਪੀੜਤ ਦੀ ਮਾਂ ਦੇ ਬਿਆਨਾਂ ’ਤੇ ਸੁਮਿਤ ਕੁਮਾਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵੱਡਾ ਹਾਦਸਾ, ਭਿਆਨਕ ਟੱਕਰ ਤੋਂ ਬਾਅਦ ਸਕੂਲ ਬੱਸ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਮਿਲਣ ਜਾ ਰਹੀ ਇਹ ਸੌਗਾਤ
NEXT STORY