ਚੰਡੀਗੜ੍ਹ (ਸੁਭਾਸ਼, ਮਨਜੀਤ, ਹਮੀਦੀ, ਸਿੰਗਲਾ, ਰਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜ਼ਿਲ੍ਹਾ ਬਰਨਾਲਾ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ 38 ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਜਿਸ ਦੇ ਕਈ ਸਿਆਸੀ ਆਗੂ ਵੀ ਭੜਕੇ ਹਨ। ਇਸ ਦੇ ਚੱਲਦੇ ਆਖ਼ਿਰ ਅੱਜ ਪੰਜਾਬ ਮੰਡੀ ਬੋਰਡ ਵੱਲੋਂ 197 ਦਾਣਾ ਮੰਡੀਆਂ ’ਚ ਦੁਬਾਰਾ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਅਧਿਸੂਚਨਾ ਜਾਰੀ ਕਰਨ ਤੋਂ ਬਾਅਦ ਲੋਹੀਆਂ ਦੀਆਂ ਸਾਰੀਆਂ 8 ਦਾਣਾ ਮੰਡੀਆਂ ਦਾ ਨਾਂ ਖਰੀਦ ਸੁਚੀ ’ਚ ਆਉਣ ਤੋਂ ਬਾਅਦ ਕਿਸਾਨਾਂ ਤੇ ਆੜ੍ਹਤੀਆਂ ਨੇ ਸੁੱਖ ਦਾ ਸਾਹ ਲਿਆ।
ਇਹ ਵੀ ਪੜ੍ਹੋ- ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ
ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜ਼ਿਲ੍ਹਾ ਬਰਨਾਲਾ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ 38 ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ 38 ਮੰਡੀਆਂ ’ਚੋਂ ਅੱਜ ਝੋਨੇ ਦੀ ਖਰੀਦ ਬੰਦ ਹੋ ਜਾਣੀ ਹੈ ਪਰ ਸਾਰੀਆਂ ਮੰਡੀਆਂ ’ਚ ਬਹੁਤ ਝੋਨਾ ਅਣਵਿਕਿਆ ਪਿਆ ਹੈ। ਇੱਥੇ ਝੋਨਾ ਵੇਚਣ ਆਏ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਡੀ ’ਚ ਬੈਠਿਆਂ ਨੂੰ 5-6 ਦਿਨ ਹੋ ਗਏ ਹਨ ਪਰ ਝੋਨੇ ਦੀ ਸਰਕਾਰੀ ਖ਼ਰੀਦ ਨਹੀਂ ਹੋ ਰਹੀ ।
ਇਸ ਦੌਰਾਨ ਕਈ ਸਿਆਸੀ ਆਗੂ ਵੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫੈਸਲੇ 'ਤੇ ਭੜਕ ਗਏ। ਜਿਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਵਿਚ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਬਾਵਜੂਦ 1559 ਅਨਾਜ ਮੰਡੀਆਂ ਬੰਦ ਕਰਨ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ 20 ਨਵੰਬਰ ਤੱਕ ਖੋਲ੍ਹੀਆਂ ਜਾਣ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਸਰਕਾਰ ਨੇ ਪਹਿਲੇ ਦਿਨ ਤੋਂ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ ਤੇ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਤੇ ਹੁਣ ਮੰਡੀਆਂ ਜਬਰੀ ਬੰਦ ਕਰ ਕੇ ਕਿਸਾਨਾਂ ਨੂੰ ਅੱਧ-ਵਿਚਾਲੇ ਲਟਕਾ ਦਿੱਤਾ ਹੈ।
ਇਹ ਵੀ ਪੜ੍ਹੋ- ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ
ਸੁਖਬੀਰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਬੀਤੇ ਕੱਲ੍ਹ ਮੰਡੀਆਂ ਵਿਚ 2.91 ਲੱਖ ਮੀਟ੍ਰਿਕ ਟਨ ਝੋਨਾ ਆਇਆ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 18 ਫੀਸਦੀ ਵੱਧ ਸੀ ਪਰ ‘ਆਪ’ ਸਰਕਾਰ ਨੇ ਖ਼ਰੀਦ ਕੇਂਦਰ ਹੀ ਬੰਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਵੱਡੀ ਪੱਧਰ ’ਤੇ ਜਿਣਸ ਹਾਲੇ ਮੰਡੀਆਂ ਵਿਚ ਆਉਣੀ ਹੈ ਕਿਉਂਕਿ ਹੜ੍ਹਾਂ ਕਾਰਨ ਝੋਨਾ ਵਾਰ -ਵਾਰ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਫ਼ਸਲਾਂ ਜੁਲਾਈ ਦੇ ਹੜ੍ਹਾਂ ਨਾਲ ਤਬਾਹ ਹੋਈਆਂ ਤੇ ਉਹ ਮੁੜ ਝੋਨਾ ਲਾਇਆ, ਉਹ ਹਾਲੇ ਮੰਡੀਆਂ ਵਿਚ ਆਉਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਰੀ ਜਿਣਸ ਦੀ ਖ਼ਰੀਦ ਮਗਰੋਂ ਹੀ ਖ਼ਰੀਦ ਕੇਂਦਰਾਂ ਨੂੰ ਬੰਦ ਕਰਨਾ ਚਾਹੀਦਾ ਹੈ। ਬਾਦਲ ਨੇ ਇਹ ਵੀ ਮੰਗ ਕੀਤੀ ਕਿ ਸੂਬੇ ਵਿਚ ਦੀਵਾਲੀ ਮੌਕੇ 4.7 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ।
ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਭਰ ਦੀਆਂ 1559 ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇਸ ਫ਼ੈਸਲੇ ਨਾਲ ਆੜ੍ਹਤੀਆਂ ਦੇ ਹੱਥਾਂ ਵਿਚ ਕਿਸਾਨਾਂ ਦਾ ਸ਼ੋਸ਼ਣ ਵਧਣ ਦੀ ਉਮੀਦ ਹੈ। ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ
ਬਾਜਵਾ ਨੇ ਕਿਹਾ ਕਿ ਝੋਨੇ ਦੀ ਲਵਾਈ ਦੇਰੀ ਨਾਲ ਹੋਣ, ਸਰਦੀਆਂ ਦੀ ਜਲਦੀ ਆਮਦ ਅਤੇ ਸੂਬੇ ਦੇ ਕੁਝ ਹਿੱਸਿਆਂ ਵਿਚ ਬੇਮੌਸਮੀ ਬਾਰਿਸ਼ ਸਮੇਤ ਕਈ ਕਾਰਕਾਂ ਕਾਰਣ ਝੋਨੇ ਦੀ ਵਾਢੀ ਜਾਰੀ ਹੈ। 1559 ਅਨਾਜ ਮੰਡੀਆਂ ਬੰਦ ਹੋਣ ਨਾਲ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ ਕਿਉਂਕਿ ਉਨ੍ਹਾਂ ਕੋਲ ਸੀਮਤ ਸਰੋਤ ਹਨ ਅਤੇ ਉਨ੍ਹਾਂ ਕੋਲ ਝੋਨੇ ਦੀ ਫ਼ਸਲ ਨੂੰ ਸਟੋਰ ਕਰਨ ਲਈ ਜਗ੍ਹਾ ਨਹੀਂ ਹੈ। ਬਾਜਵਾ ਨੇ ਕਿਹਾ ਕਿ ਉਹ ਆਪਣੀ ਫ਼ਸਲ ਘੱਟ ਕੀਮਤ ’ਤੇ ਵੇਚਣ ਲਈ ਮਜ਼ਬੂਰ ਹੋਣਗੇ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਕਾਂਗਰਸ ਹਮੇਸ਼ਾ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਤਾਂ ਜੋ ‘ਆਪ‘ ਸਰਕਾਰ ’ਤੇ ਦਬਾਅ ਪਾਇਆ ਜਾ ਸਕੇ ਕਿ ਪਰਾਲੀ ਸਾੜਨ ਲਈ ਮਜ਼ਬੂਰ ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਅਸਮਰਥਾ ਹੈ ਜਿਸ ਕਾਰਣ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜ਼ਬੂਰ ਹੋਣਾ ਪਿਆ। ਸਰਕਾਰ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਆਸਾਨੀ ਨਾਲ ਉਪਲਬਧਤਾ ਨੂੰ ਯਕੀਨੀ ਬਣਾਉਣ ਵਿਚ ਅਸਫ਼ਲ ਰਹੀ, ਜੋ ਸਬਸਿਡੀ ਵਾਲੀ ਮਸ਼ੀਨਰੀ ਵੀ ਨਹੀਂ ਖ਼ਰੀਦ ਸਕਦੇ। ਇਸ ਤੋਂ ਇਲਾਵਾ ਸਰਕਾਰ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਨਕਦ ਰਿਆਇਤਾਂ ਨਹੀਂ ਦਿੱਤੀਆਂ।
ਇਹ ਵੀ ਪੜ੍ਹੋ- ਗੁਰੂਹਰਸਹਾਏ ਵਿਖੇ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ
ਬਾਜਵਾ ਨੇ ਕਿਹਾ ਕਿ ਕਣਕ ਦੀ ਬਿਜਾਈ ਦਾ ਇਹ ਸਹੀ ਸਮਾਂ ਹੈ। ਸਰਕਾਰ ਨੂੰ ਨਰਮੀ ਅਪਣਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਅਗਲੀ ਫ਼ਸਲ ਲਈ ਖੇਤ ਤਿਆਰ ਕਰਨ ਦੇਣਾ ਚਾਹੀਦਾ ਹੈ। ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਵਿਚ ਪਰਾਲੀ ਸਾੜਨ ਨਾਲ ਦਿੱਲੀ ਵਿਚ ਵਾਤਾਵਰਨ ਸੰਕਟ ਪੈਦਾ ਨਹੀਂ ਹੋ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8ਢ
ਨਗਰ ਨਿਗਮ 'ਚ ਬੇਭਰੋਸਗੀ ਮਤੇ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਨੇ ਮਚਾਇਆ ਹੰਗਾਮਾ, ਮੇਅਰ ਨੇ ਛੱਡੀ ਕੁਰਸੀ
NEXT STORY