ਮੋਹਾਲੀ/ਚੰਡੀਗੜ੍ਹ (ਪਰਦੀਪ, ਹਰੀਸ਼ਚੰਦਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਮੂਹ ਆਗੂਆਂ ਵਲੋਂ ਸਿੱਖ ਪੰਥ ਦੀਆਂ ਸਿਰਮੌਰ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਦਲ ਦਾ ਗਲਬਾ ਹਟਾਉਣ ਲਈ ਸਭ ਨੂੰ ਇਕਜੁਟ ਹੋਣ ਦਾ ਸੱਦਾ ਦਿੱਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੁਰਾਣੇ ਪੰਥਕ ਸਰੂਪ ਵਿਚ ਉਜਾਗਰ ਕਰਨ ਲਈ ਠੋਸ ਪ੍ਰੋਗਰਾਮ ਉੇਲੀਕਣ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿਚ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੇ ਤਾਲਮੇਲ ਕਮੇਟੀ ਦਾ ਚੇਅਰਮੈਨ ਅਤੇ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਨੂੰ ਸਪੈਸ਼ਲ ਇਨਵਾਇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਨਵ-ਨਿਯੁਕਤ ਯੂਥ ਪ੍ਰਧਾਨ ਦਵਿੰਦਰ ਸਿੰਘ ਸੋਢੀ, ਜਨਰਲ ਸਕੱਤਰ ਜਗਰੂਪ ਸਿੰਘ ਘੱਲਕਲਾਂ, ਜਿਲਾ ਪ੍ਰਧਾਨ ਮੋਗਾ ਜਗਤਾਰ ਸਿੰਘ ਰਾਜੇਆਣਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਦਾ ਪੰਜਾਬ ਦੇ ਨੌਜਵਾਨਾਂ ਨੂੰ ਖ਼ਾਸ ਸੁਨੇਹਾ, ਵੀਡੀਓ 'ਚ ਸੁਣੋ ਕੀ ਕਿਹਾ
ਇਸ ਦੌਰਾਨ ਢੀਂਡਸਾ ਨੇ ਆਖਿਆ ਕਿ ਸਮੁੱਚੀਆਂ ਪੰਥਕ ਧਿਰਾਂ ਨਾਲ ਤਾਲਮੇਲ ਕਰਨ ਅਤੇ ਅਗਲਾ ਏਜੰਡਾ ਤੈਅ ਕਰਨ ਲਈ ਜਲਦ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਮਾਂ ਪੈਣ ਨਾਲ ਸਾਡੇ ਗੁਰਦੁਆਰਾ ਪ੍ਰਬੰਧ ਵਿਚ ਤਿਆਗ ਤੇ ਸੇਵਾ ਦੀ ਭਾਵਨਾ ਬੇੱਹਦ ਸੀਮਤ ਹੋ ਗਈ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਸਿਆਸਤਮੁਕਤ ਕੀਤਾ ਜਾਵੇ, ਜਿਸ ਦੇ ਲਈ ਪੰਥਕ ਹਮਾਇਤੀਆਂ ਦਾ ਇਕਜੁਟ ਹੋਣ ਬੇਹੱਦ ਲਾਜ਼ਮੀ ਹੈ। ਮੀਟਿੰਗ ਵਿਚ ਘੱਲੂਘਾਰਾ ਸ਼ਹੀਦੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੌਮ ਦੇ ਨਾਂ ਦਿੱਤੇ ਠੋਸ ਸੁਨੇਹੇ ਦਾ ਭਰਪੂਰ ਸਮਰਥਨ ਕੀਤਾ ਗਿਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚ ਪ੍ਰਵਾਨਗੀ ਦੇ ਹਰ ਹੁਕਮ ਦੀ ਪਾਲਣਾ ਕਰਨ ਦਾ ਅਹਿਦ ਲਿਆ ਗਿਆ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਦੇ ਨੌਜਵਾਨ ਉਦਯੋਗਪਤੀ ਕਰਨ ਗਿਲਹੋਤਰਾ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
NEXT STORY