ਅਬੋਹਰ (ਸੁਨੀਲ) : ਥਾਣਾ ਖੂਈਆਂ ਸਰਵਰ ਪੁਲਸ ਨੇ 18 ਕਿਲੋ ਪੋਸਤ ਸਮੇਤ ਗ੍ਰਿਫਤਾਰ ਕੀਤੇ ਗਏ ਬਾਜ ਸਿੰਘ ਪੁੱਤਰ ਦਲਬੀਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਾਜ ਸਿੰਘ ਵਾਸੀ ਅਲਾਦਾਦ ਚੱਕ ਤਹਿਸੀਲ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਹਰਮੰਦਿਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਤੀ ਲੱਖੋ ਵਰਿਆਮ ਤਰਨਤਾਰਨ ਨੂੰ ਪੁਲਸ ਰਿਮਾਂਡ ਸਮਾਪਤ ਹੋਣ ਬਾਅਦ ਅਦਾਲਤ ’ਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਜੱਜ ਰੂਬੀਨਾ ਜੋਸਨ ਨੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ।
ਇਹ ਵੀ ਪੜ੍ਹੋ : ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ
ਵਰਣਨਯੋਗ ਹੈ ਕਿ ਸਹਾਇਕ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦਾਨੇਵਾਲਾ ਚੌਕ ’ਤੇ ਨਾਕਾਬੰਦੀ ਕਰ ਰੱਖੀ ਸੀ ਕਿ ਹਿੰਦੂਮਲਕੋਟ ਰੋਡ ਰਾਜਸਥਾਨ ਵਲੋਂ ਆ ਰਹੇ ਟੱਰਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਟੱਰਕ ’ਚੋਂ 18 ਕਿਲੋ ਪੋਸਤ ਬਰਾਮਦ ਹੋਈ। ਪੁਲਸ ਨੇ ਉਕਤ ਤਿਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਦੋਸਤ ਤੋਂ ਨਾਰਾਜ਼ ਨਾਬਾਲਿਗ ਕੁੜੀ ਵੱਲੋਂ 6 ਮੰਜ਼ਿਲਾ ਇਮਾਰਤ ਤੋਂ ਛਾਲ ਮਾਰਨ ਦੀ ਕੋਸ਼ਿਸ਼
NEXT STORY