ਸਾਹਨੇਵਾਲ (ਜਗਰੂਪ) : ਥਾਣਾ ਸਾਹਨੇਵਾਲ ਦੀ ਚੌਕੀ ਕੰਗਣਵਾਲ ਅਧੀਨ ਆਉਂਦੇ ਸੂਆ ਰੋਡ ’ਤੇ ਇਕ ਨੌਜਵਾਨ ਦੀ ਕੁੱਟਣ ਤੋਂ ਬਾਅਦ ਕਥਿਤ ਤੌਰ ’ਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਥਾਣਾ ਪੁਲਸ ਨੇ ਕੇਸ ਦਰਜ ਕਰ ਕੇ ਕਾਤਲਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਚਰਨ ਰਿੰਕੂ ਪੁੱਤਰ ਬਦਾਊ ਪ੍ਰਸਾਦ ਵਾਸੀ ਯੂ.ਪੀ. ਹਾਲ ਵਾਸੀ ਸੂਆ ਰੋਡ, ਗਿਆਸਪੁਰਾ ਵਜੋਂ ਹੋਈ ਹੈ। ਮ੍ਰਿਤਕ ਗੁਰਚਰਨ ਰਿੰਕੂ ਨੇ ਬੀਤੇ ਦਿਨੀਂ ਆਪਣੇ ਕੁਝ ਸਾਥੀਆਂ ਦੇ ਨਾਲ ਮਿਲ ਕੇ ਆਪਣੇ ਕਮਰੇ ’ਚ ਕਥਿਤ ਤੌਰ ’ਤੇ ਸ਼ਰਾਬ ਪੀਤੀ ਸੀ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ 'ਚ, ਹਵਾਲਾਤੀਆਂ ਨੇ ਕੀਤੀ ਬਰਥ-ਡੇ ਪਾਰਟੀ, ਵੀਡੀਓ ਹੋ ਰਹੀ ਵਾਇਰਲ
ਇਸ ਦੌਰਾਨ ਹੀ ਉਸ ਦੇ ਸਾਥੀਆਂ ’ਚੋਂ ਕਿਸੇ ਨੇ ਉਸ ਦਾ ਮੋਬਾਇਲ ਫੋਨ ਚੋਰੀ ਕਰ ਲਿਆ। ਸ਼ੱਕ ਪੈਣ ’ਤੇ ਰਿੰਕੂ ਨੇ ਆਪਣੇ ਸਾਥੀਆਂ ਨੂੰ ਵਾਰ-ਵਾਰ ਫੋਨ ਬਾਰੇ ਪੁੱਛਿਆ, ਜਿਨ੍ਹਾਂ ਨੇ 3 ਜਨਵਰੀ ਦੀ ਸਵੇਰ ਫੋਨ ਵਾਪਸ ਕਰਨ ਦੀ ਗੱਲ ਕਹੀ। ਸਵੇਰ ਸਮੇਂ ਇਕ ਆਲਟੋ ਕਾਰ ’ਚ ਕੁਝ ਨੌਜਵਾਨ ਆਏ ਅਤੇ ਰਿੰਕੂ ਦੀ ਕਥਿਤ ਕੁੱਟ-ਮਾਰ ਕਰਦੇ ਹੋਏ ਉਸ ਨੂੰ ਗੱਡੀ ’ਚ ਬਿਠਾ ਕੇ ਲੈ ਗਏ, ਜਿਸ ਨੂੰ ਬੁਰੀ ਤਰ੍ਹਾਂ ਕੁੱਟ-ਮਾਰ ਕਰਨ ਤੋਂ ਬਾਅਦ ਸੂਆ ਰੋਡ ’ਤੇ ਹੀ ਸੁਮਨ ਨਗਰ ’ਚ ਜ਼ਖਮੀ ਹਾਲਤ ’ਚ ਸੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਗੰਭੀਰ ਜ਼ਖਮੀ ਹਾਲਤ ’ਚ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਾਹਨੇਵਾਲ ਦੀ ਪੁਲਸ ਨੇ ਹੱਤਿਆ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕਰ ਕੇ ਕਥਿਤ ਬੁੱਧਵਾਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਜ਼ਾਰ 'ਚ ਦੁਕਾਨਾਂ 'ਤੇ ਕੰਮ ਕਰਨ ਵਾਲੇ ਨੌਜਵਾਨਾਂ ਦੀ ਹੋਈ ਲੜਾਈ, ਬਚ-ਬਚਾਅ ਕਰਨ ਆਏ ਨੌਜਵਾਨ ਦੇ ਵੱਜਾ ਚਾਕੂ
NEXT STORY