ਲੁਧਿਆਣਾ, (ਮਹੇਸ਼)- ਆਪਣੇ ਇਕ ਰਿਸ਼ਤੇਦਾਰ ਦੀ ਜਨਮ ਦਿਨ ਦੀ ਪਾਰਟੀ ਤੋਂ ਆ ਕੇ 22 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਫਾਹ ਲੈ ਕੇ ਆਪਣੀ ਜਾਨ ਦੇ ਦਿੱਤੀ। ਗਗਨਦੀਪ ਦੀ ਲਾਸ਼ ਅੱਜ ਉਸ ਦੇ ਘਰ ’ਚ ਲਟਕਦੀ ਮਿਲੀ। ਮਾਮਲਾ ਮਨਜੀਤ ਨਗਰ ਇਲਾਕੇ ਦਾ ਹੈ। ਥਾਣਾ ਡਵੀਜ਼ਨ ਨੰ. 5 ਦੀ ਪੁਲਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ।
ਬੱਸ ਅੱਡਾ ਚੌਕੀ ਇੰਚਾਰਜ ਚੰਦ ਅਹੀਰ ਨੇ ਦੱਸਿਆ ਕਿ ਗਗਨਦੀਪ ਸ਼ਨੀਵਾਰ ਰਾਤ ਨੂੰ 11 ਵਜੇ ਆਪਣੇ ਪਰਿਵਾਰ ਸਮੇਤ ਜਨਮ ਦਿਨ ਦੀ ਪਾਰਟੀ ਤੋਂ ਘਰ ਮੁਡ਼ਿਆ ਸੀ। ਆਉਂਦਿਅਾਂ ਹੀ ਉਹ ਆਪਣੇ ਕਮਰੇ ’ਚ ਚਲਾ ਗਿਆ। ਲਗਭਗ ਅੱਧੇ ਘੰਟੇ ਬਾਅਦ ਜਦ ਪਰਿਵਾਰ ਵਾਲੇ ਉਸ ਨੂੰ ਦੇਖਣ ਲਈ ਕਮਰੇ ’ਚ ਗਏ ਤਾਂ ਉਸ ਦੀ ਲਾਸ਼ ਲਟਕ ਰਹੀ ਸੀ।
ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਅਹੀਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਕਿ ਗਗਨਦੀਪ ਏ. ਸੀ. ਰਿਪੇਅਰ ਦਾ ਕੰਮ ਕਰਦਾ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ। ਉਸ ਦਾ ਇਕ ਛੋਟਾ ਬੇਟਾ ਵੀ ਹੈ। ਪੁਲਸ ਨੇ ਉਸ ਦੇ ਪਿਤਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਅਮਲ ਵਿਚ ਲਿਆ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਦਾਜ ਮੰਗਣ ਤੇ ਕੁੱਟ-ਮਾਰ ਕਰਨ ਦੇ ਦੋਸ਼ ਹੇਠ ਪਤੀ, ਸੱਸ ਤੇ ਜੇਠ ਨਾਮਜ਼ਦ
NEXT STORY