ਮੋਗਾ (ਅਜ਼ਾਦ)—ਅਣਪਛਾਤੇ ਚੋਰਾਂ ਵਲੋਂ ਕੋਕਰੀ ਕਲਾਂ ਨਿਵਾਸੀ ਐਨ.ਆਰ.ਆਈ. ਅਵਤਾਰ ਸਿੰਘ ਦੇ ਘਰ ਵਿਚੋਂ ਲੱਖਾਂ ਰੁਪਏ ਦੀ ਨਕਦੀ ਦੇ ਇਲਾਵਾ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਸਬੰਧ ਵਿਚ ਜਾਂਚ ਦੇ ਬਾਅਦ ਅਣਪਛਾਤੇ ਚੋਰਾਂ ਦੇ ਖਿਲਾਫ ਥਾਣਾ ਅਜੀਤਵਾਲ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਸੂਤਰਾਂ ਦੇ ਅਨੁਸਾਰ ਚੋਰੀ ਦੀ ਘਟਨਾ ਦਾ ਪਤਾ ਲੱਗਣ ਤੇ ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ, ਥਾਣਾ ਇੰਚਾਰਜ ਇੰਸਪੈਕਟਰ ਕਰਮਜੀਤ ਸਿੰਘ ਗਰੇਵਾਲ, ਸਹਾਇਕ ਥਾਣੇਦਾਰ ਸੁਲੱਖਣ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਉਥੇ ਪੁੱਜੇ ਅਤੇ ਚੋਰੀ ਦੇ ਮਾਮਲੇ ਦੀ ਜਾਂਚ ਕਰਨ ਦੇ ਇਲਾਵਾ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਕੇ ਨਿਰੀਖਣ ਕੀਤਾ ਗਿਆ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਐਨ ਆਰ ਆਈ ਅਵਤਾਰ ਸਿੰਘ ਨੇ ਕਿਹਾ ਕਿ ਉਹ 10 ਮਾਰਚ ਨੂੰ ਪਿੰਡ ਘੋਲੀਆ ਵਿਚ ਆਪਣੇ ਰਿਸ਼ਤੇਦਾਰ ਨੂੰ ਮਿਲਣ ਦੇ ਲਈ ਗਿਆ ਸੀ ਤਾਂ ਪਿੱਛੋਂ ਅਣਪਛਾਤੇ ਚੋਰ ਜਿੰਦਰੇ ਭੰਨ ਕੇ ਉਨਾਂ ਦੇ ਘਰ ਵਿਚ ਦਾਖਲ ਹੋਏ ਅਤੇ ਅੰਦਰ ਦੇ ਸਾਰੇ ਜਿੰਦਰੇ ਭੰਨ ਕੇ ਚਾਰ ਲੱਖ ਰੁਪਏ ਨਗਦ, 3 ਕੰਗਣ ਸੋਨੇ, 1 ਕੰਡਾ ਸੋਨਾ, 1 ਸੋਨੇ ਦੀ ਅੰਗੂਠੀ, 1 ਲੈਪਟਾਪ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ, ਜਿਸ ਦਾ ਪਤਾ ਸਾਨੂੰ ਵਾਪਸ ਘਰ ਆਉਣ ਤੇ ਲੱਗਾ ਜਿਸ ਤੇ ਪੁਲਸ ਨੂੰ ਸੂਚਿਤ ਕੀਤਾ। ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਉਹ ਚੋਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੈਜ ਨੂੰ ਖੰਗਾਲਣ ਦਾ ਯਤਨ ਕਰ ਰਹੇ ਹਨ ਤਾਂਕਿ ਚੋਰਾਂ ਦਾ ਕੋਈ ਸੁਰਾਗ ਮਿਲ ਸਕੇ, ਪਰ ਅਜੇ ਤੱਕ ਕੋਈ ਸੁਰਾਗ ਨਾ ਮਿਲ ਸਕਿਆ। ਉਨਾਂ ਕਿਹਾ ਕਿ ਜਲਦੀ ਹੀ ਚੋਰੀ ਦਾ ਸੁਰਾਗ ਮਿਲ ਜਾਣ ਦਾ ਸੰਭਾਵਨਾ ਹੈ।
ਖਰੜ : ਗਿਲਕੋ ਵੈਲੀ 'ਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ
NEXT STORY