ਮੋਗਾ (ਕਸ਼ਿਸ਼ ਸਿੰਗਲਾ)- ਚੋਰਾਂ ਦੇ ਹੌਂਸਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਇਸੇ ਦੌਰਾਨ ਮੋਗਾ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਸਵਿਫਟ 'ਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਬੇਖੌਫ ਹੋ ਕੇ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ।
ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੀ.ਸੀ.ਆਰ. ਵੱਲੋਂ ਲਗਾਤਾਰ ਸ਼ਹਿਰ ਵਿੱਚ ਗਸ਼ਤ ਕੀਤੀ ਜਾ ਰਹੀ ਹੈ, ਪਰ ਜਿਸ ਤਰ੍ਹਾਂ ਇਹ ਘਟਨਾਵਾਂ ਘਟ ਰਹੀਆਂ ਹਨ, ਪੀ.ਸੀ.ਆਰ. 'ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਰਿਹਾ ਹੈ। ਲੋਕ ਕਹਿ ਰਹੇ ਹਨ ਕਿ ਜੇਕਰ ਗਸ਼ਤ ਕੀਤੀ ਜਾ ਰਹੀ ਹੈ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਘਟ ਕਿਉਂ ਨਹੀਂ ਰਹੀਆਂ। ਬੀਤੀ ਰਾਤ ਚੋਰਾਂ ਨੇ ਦੋ ਕਰਿਆਨੇ ਦੀਆਂ ਦੁਕਾਨਾਂ ਅਤੇ ਇੱਕ ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਰਿਆਨੇ ਦੀਆਂ ਦੋ ਦੁਕਾਨਾਂ ਤੋਂ ਸ਼ਟਰ ਤੋੜ ਕੇ ਕਰੀਬ ਸਾਢੇ ਚਾਰ ਲੱਖ ਰੁਪਏ ਦੇ ਕਰੀਬ ਨਕਦੀ ਚੋਰੀ ਕੀਤੀ।
ਇਹ ਵੀ ਪੜ੍ਹੋ- ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' ! ਵੀਡੀਓ ਹੋ ਰਹੀ ਵਾਇਰਲ
ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨਦਾਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਨੂੰ ਸਵੇਰੇ 4 ਵਜੇ ਦੇ ਕਰੀਬ ਕਿਸੇ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ, ਜਿਸ ਮਗਰੋਂ ਅਸੀਂ ਮੌਕੇ 'ਤੇ ਤਾਂ ਦੇਖਿਆ ਕਿ ਸਾਡੀ ਦੁਕਾਨ ਦੇ ਗੱਲੇ ਵਿੱਚੋਂ 2 ਲੱਖ 60 ਹਜ਼ਾਰ ਰੁਪਏ ਚੋਰੀ ਹੋ ਚੁੱਕੇ ਸਨ, ਜੋ ਕਿ ਕਮੇਟੀਆਂ ਦੇ ਇਕੱਠੇ ਕੀਤੇ ਹੋਏ ਸਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਫੜ ਕੇ ਸਾਡੀ ਚੋਰੀ ਹੋਈ ਰਕਮ ਵਾਪਸ ਦਿਵਾਈ ਜਾਵੇ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਵਰੁਣ ਮੱਟੂ ਨੇ ਕਿਹਾ ਕਿ ਸਾਨੂੰ ਸਵੇਰੇ 5 ਵਜੇ ਦੇ ਕਰੀਬ ਫੋਨ ਆਇਆ ਸੀ ਕਿ ਚੋਰੀ ਦੀ ਘਟਨਾ ਵਾਪਰੀ ਹੈ ਅਸੀਂ ਮੌਕੇ 'ਤੇ ਜਾ ਕੇ ਮੁਆਇਨਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰੇ ਖੰਗਾਲ ਰਹੇ ਹਾਂ ਤੇ ਜਲਦੀ ਹੀ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- 'ਕੀ ਦੇਸ਼ ਭਗਤ ਹੋਣਾ ਇੰਨਾ ਔਖਾ ਹੈ ?', ਪਾਕਿ ਦੀ ਪੋਲ ਖੋਲ੍ਹਣ ਗਏ ਖੁਰਸ਼ੀਦ ਦਾ ਛਲਕਿਆ ਦਰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
NEXT STORY