ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿਚ ਬੀਤੀ ਰਾਤ ਚੋਰ ਗਿਰੋਹ ਵੱਲੋਂ 6 ਕਿਸਾਨਾਂ ਦੀਆਂ ਖੇਤੀਬਾੜੀ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਮੋਟਰਾਂ ਦੀਆਂ ਕੇਬਲ ਤਾਰਾਂ ਵੱਢ ਕੇ ਚੋਰੀ ਕਰਨ ਦੀ ਘਟਨਾ ਨੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੀ ਸ਼ਨਾਖਤ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਲਾਲ ਚੂੜਾ ਪਾਈ ਪਤਨੀ ਨੇ ਧਾਹਾਂ ਮਾਰ ਸ਼ਹੀਦ ਫ਼ੌਜੀ ਨੂੰ ਦਿੱਤੀ ਅੰਤਿਮ ਵਿਦਾਈ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਇਸ ਮੌਕੇ ਸਮਾਜਸੇਵੀ ਰਮਨਦੀਪ ਸਿੰਘ ਚੀਮਾ, ਜੋਤਪ੍ਰੀਤ ਸਿੰਘ ਅਤੇ ਬਸੰਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਕਿਸਾਨ ਰਾਜਵਿੰਦਰ ਸਿੰਘ ਦੀ ਮੋਟਰ ਤੋਂ 20 ਫੁੱਟ, ਮੇਜਰ ਸਿੰਘ ਦੀ ਮੋਟਰ ਤੋਂ 30 ਫੁੱਟ, ਯਾਦਵਿੰਦਰ ਸਿੰਘ ਥਿੰਦ ਦੀ ਮੋਟਰ ਤੋਂ 50 ਫੁੱਟ, ਕੁਲਵਿੰਦਰ ਸਿੰਘ ਚੀਮਾ ਦੀ ਮੋਟਰ ਤੋਂ 30 ਫੁੱਟ ਅਤੇ ਰਣਜੀਤ ਸਿੰਘ ਦੀ ਮੋਟਰ ਤੋਂ 30 ਫੁੱਟ ਕੇਬਲ ਤਾਰ ਵੱਢ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਚੋਰੀਆਂ, ਜਿਨ੍ਹਾਂ ਵਿਚ ਮੋਟਰਾਂ ਦੀਆਂ ਕੇਬਲ ਤਾਰਾਂ ਵੱਢਣਾ ਸ਼ਾਮਲ ਹੈ, ਹਾਲ ਹੀ ਦੇ ਦਿਨਾਂ ਵਿਚ ਲਗਾਤਾਰ ਵਾਪਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ
ਲਗਭਗ 15 ਦਿਨ ਪਹਿਲਾਂ ਵੀ ਚੋਰ ਗਿਰੋਹ ਵੱਲੋਂ ਇਸ ਇਲਾਕੇ ਵਿਚੋਂ 20 ਤੋਂ ਵੱਧ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕੀਤੀਆਂ ਗਈਆਂ ਸਨ। ਕਿਸਾਨਾਂ ਨੂੰ ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਿਆ ਜਦੋਂ ਉਹ ਖੇਤਾਂ ਵਿਚ ਸਿੰਚਾਈ ਜਾਂ ਪਸ਼ੂਆਂ ਲਈ ਹਰਾ ਚਾਰਾ ਕੱਟਣ ਲਈ ਮੋਟਰਾਂ ਵਾਲੇ ਕੋਠਿਆਂ ‘ਤੇ ਪਹੁੰਚੇ। ਉੱਥੇ ਉਨ੍ਹਾਂ ਨੇ ਵੇਖਿਆ ਕਿ ਤਾਰਾਂ ਵੱਢ ਕੇ ਲੈ ਜਾਈਆਂ ਗਈਆਂ ਹਨ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰ ਗਿਰੋਹ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿਚ ਐਸੀਆਂ ਘਟਨਾਵਾਂ ‘ਤੇ ਰੋਕ ਲਗਾਈ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਲ ਚੂੜਾ ਪਾਈ ਪਤਨੀ ਨੇ ਧਾਹਾਂ ਮਾਰ ਸ਼ਹੀਦ ਫ਼ੌਜੀ ਨੂੰ ਦਿੱਤੀ ਅੰਤਿਮ ਵਿਦਾਈ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY