ਚੰਡੀਗੜ੍ਹ (ਸੁਸ਼ੀਲ) : ਪੁੱਤਰ ਦੀ ਪੜ੍ਹਾਈ ਲਈ ਬੈਂਕ ਵਿਚ ਗਹਿਣੇ ਜਮ੍ਹਾ ਕਰਵਾ ਕੇ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਇਕ ਔਰਤ ਦੇ ਘਰੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਉਰਮਿਲਾ ਜੋਸ਼ੀ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਸੈਕਟਰ-26 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਤੋਂ ਬਾਅਦ ਉਰਮਿਲਾ ਜੋਸ਼ੀ ਦੀ ਸ਼ਿਕਾਇਤ ’ਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਘਰ 'ਚ ਦਾਖਲ ਹੋਏ ਲੁਟੇਰਿਆਂ ਨੇ ਪਹਿਲਾਂ ਬਣਵਾ ਕੇ ਪੀਤੀ ਚਾਹ, ਫਿਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
ਉਰਮਿਲਾ ਜੋਸ਼ੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਦੀ ਪੜ੍ਹਾਈ ਲਈ ਕਰਜ਼ਾ ਲੈਣਾ ਸੀ, ਜਿਸ ਲਈ ਉਸ ਨੇ ਆਪਣੇ ਕੁਝ ਗਹਿਣੇ ਅਤੇ ਨਕਦੀ ਘਰ ਵਿਚ ਪਰਸ ਵਿਚ ਰੱਖੀ ਹੋਈ ਸੀ। ਪਰ ਰਾਤ ਸਮੇਂ ਕੋਈ ਵਿਅਕਤੀ ਉਸ ਦੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਲੈ ਗਿਆ।
ਇਹ ਵੀ ਪੜ੍ਹੋ- ਚੋਰਾਂ ਨੇ ਹੈਵਾਨੀਅਤ ਦੀ ਹੱਦ ਕੀਤੀ ਪਾਰ, ਚੋਰੀ ਕਰਨ ਤੋਂ ਰੋਕ ਰਹੀ ਕੁੱਤੀ ਦੇ ਕਤੂਰਿਆਂ ਦੇ ਸਿਰ ਧੜ ਤੋਂ ਕੀਤੇ ਵੱਖ
ਇਸ ਗੱਲ ਦਾ ਪਤਾ ਉਰਮਿਲਾ ਨੂੰ ਉਦੋਂ ਲੱਗਾ ਜਦੋਂ ਉਪਰਲੀ ਮੰਜ਼ਿਲ ’ਤੇ ਰਹਿੰਦੀ ਉਸ ਦੀ ਭੈਣ ਨੇ ਉਸ ਨੂੰ ਦੱਸਿਆ ਕਿ ਉਸ ਦਾ ਪਰਸ ਪੌੜੀਆਂ ਵਿਚ ਪਿਆ ਹੈ। ਜਦੋਂ ਉਰਮਿਲਾ ਪੌੜੀਆਂ ਵੱਲ ਭੱਜੀ ਤਾਂ ਦੇਖਿਆ ਕਿ ਪਰਸ ਵਿਚ ਸਾਰਾ ਸਾਮਾਨ ਪਿਆ ਸੀ ਪਰ ਉਸ ਵਿਚੋਂ ਗਹਿਣੇ ਅਤੇ ਨਕਦੀ ਚੋਰੀ ਹੋ ਚੁੱਕੀ ਸੀ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮਾਮਲੇ ਦੀ ਜਾਂਚ ਕਰ ਕੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਰਹਿੰਦੇ ਮਾਲਕ ਨਾਲ ਘਰ ਦੇ ਕੇਅਰਟੇਕਰ ਨੇ ਮਾਰੀ ਠੱਗੀ, ਚੈੱਕ ਬੁੱਕ ਚੋਰੀ ਕਰ ਕੇ ਕੀਤੀ ਲੱਖਾਂ ਦੀ ਧੋਖਾਧੜੀ
NEXT STORY