ਲੁਧਿਆਣਾ (ਰਾਜ) : ਲੁਧਿਆਣਾ ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ਦੇ ਅੰਦਰ ਦੇ ਦਰਵਾਜ਼ਿਆਂ ਅਤੇ ਅਲਮਾਰੀਆਂ ਦੇ ਤਾਲੇ ਤੋੜ ਕੇ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚੋਰ ਘਰ ਦੇ ਅੰਦਰ ਰੱਖੀ ਤਿਜੋਰੀ ਵਿੱਚੋਂ ਨਕਦੀ ਅਤੇ ਕੀਮਤੀ ਗਹਿਣੇ ਲੈ ਕੇ ਰਫੂਚੱਕਰ ਹੋ ਗਏ।
ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਜਯੋਤੀ ਨਈਅਰ ਨੇ ਦੱਸਿਆ ਕਿ ਘਟਨਾ 31 ਮਾਰਚ ਦੀ ਹੈ। ਚੋਰ ਪਹਿਲਾਂ ਬੜੀ ਚਲੌਕੀ ਨਾਲ ਘਰ ਦੇ ਅੰਦਰ ਦਾਖਲ ਹੋਏ ਤੇ ਅੰਦਰਲੇ ਕਮਰਿਆਂ ਦੇ ਦਰਵਾਜ਼ਿਆਂ ਦੇ ਤਾਲੇ ਤੋੜ ਦਿੱਤੇ। ਚੋਰਾਂ ਦਾ ਮੁੱਖ ਨਿਸ਼ਾਨਾ ਘਰ ਦੀਆਂ ਅਲਮਾਰੀਆਂ ਸਨ, ਜਿਨ੍ਹਾਂ ਨੂੰ ਫਰੋਲਣ ਤੋਂ ਬਾਅਦ ਉਨ੍ਹਾਂ ਨੇ ਲਾਬੀ ਵਿੱਚ ਰੱਖੀ ਤਿਜੋਰੀ ਨੂੰ ਆਪਣਾ ਨਿਸ਼ਾਨਾ ਬਣਾਇਆ।
ਇਹ ਵੀ ਪੜ੍ਹੋੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਸ਼ਿਕਾਇਤਕਰਤਾ ਅਨੁਸਾਰ, ਚੋਰਾਂ ਨੇ ਅਲਮਾਰੀ ਅਤੇ ਤਿਜੋਰੀ ਦੇ ਲੌਕ ਤੋੜ ਕੇ ਉਸ ਵਿੱਚ ਰੱਖੀ ਨਕਦੀ, ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਵਾਰਦਾਤ ਨੂੰ ਇੰਨੀ ਸਫਾਈ ਨਾਲ ਅੰਜਾਮ ਦਿੱਤਾ ਗਿਆ ਕਿ ਘਰ ਦੇ ਹੋਰ ਹਿੱਸਿਆਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਚੋਰ ਕੀਮਤੀ ਸਾਮਾਨ ਸਮੇਟ ਕੇ ਲੈ ਗਏ।
ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਪਰਿਵਾਰ ਨੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਦੇਖੇ ਅਤੇ ਸਾਰਾ ਸਾਮਾਨ ਖਿੱਲਰਿਆ ਹੋਇਆ ਪਾਇਆ। ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਫਿੰਗਰਪ੍ਰਿੰਟ ਮਾਹਿਰਾਂ ਦੀ ਮਦਦ ਨਾਲ ਸਬੂਤ ਜੁਟਾਏ ਗਏ। ਪੁਲਸ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
NEXT STORY