ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਅਤੇ ਆਸ ਪਾਸ ਦੇ ਇਲਾਕੇ ਵਿਚ ਆਏ ਦਿਨ ਚੋਰਾਂ ਵੱਲੋਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ। ਬੀਤੀ ਰਾਤ ਸ਼ਹਿਰ ਦੇ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਝੰਡੂ ਵਾਲ਼ਾ ਨੇੜੇ ਸਟਾਰ ਵਿਲਾ ਪੈਲੇਸ ਦੇ ਦਫਤਰ ਦੇ ਸ਼ੀਸ਼ੇ ਤੋੜ ਕੇ ਅਣਪਛਾਤੇ ਚੋਰ ਐੱਲਸੀਡੀ ਚੋਰੀ ਕਰਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਦਫਤਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਜਿਸ ਦੀ ਫੁਟੇਜ ਪੈਲੇਸ ਪ੍ਰਬੰਧਕਾਂ ਵੱਲੋਂ ਪੁਲਸ ਨੂੰ ਦੇ ਦਿੱਤੀ ਹੈ। ਚੋਰੀ ਦੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਟਾਰ ਵਿਲਾ ਪੈਲੇਸ ਦੇ ਮੈਨੇਜਰ ਰਾਜੂ ਕੁਮਾਰ ਲੂੰਬਾ ਨੇ ਦੱਸਿਆ ਕਿ ਬੀਤੀ ਰਾਤ ਕੁਝ ਅਨਪਛਾਤੇ ਚੋਰਾਂ ਨੇ ਪੈਲੇਸ ਦੇ ਦਫਤਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਦਫਤਰ 'ਚ ਲੱਗੀ ਐੱਲਸੀਡੀ ਚੋਰੀ ਕਰਕੇ ਲੈ ਗਏ ਅਤੇ ਪੈਲੇਸ 'ਚ ਪਏ ਬਾਕੀ ਸਮਾਨ ਦੀ ਗਿਣਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸੂਚਨਾ ਦੇਣ 'ਤੇ ਪੁਲਸ ਨੇ ਮੌਕਾ ਦੇਖਿਆ ਅਤੇ ਉਨ੍ਹਾਂ ਵੱਲੋਂ ਪੁਲਸ ਨੂੰ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਦੇ ਦਿੱਤੀ ਹੈ ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਧਰ ਚੋਰਾ ਦੇ ਬੁਲੰਦ ਹੌਸਲੇ ਨੂੰ ਦੇਖ ਕੇ ਲੋਕਾਂ 'ਚ ਪਰੇਸ਼ਾਨੀ ਅਤੇ ਡਰ ਦਾ ਮਾਹੌਲ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਲੋਕਾਂ ਨੂੰ ਚੋਰਾਂ ਦੇ ਡਰ ਤੋਂ ਮੁਕਤ ਕਰਾਇਆ ਜਾਵੇ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਇਲਾਕੇ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕ ਪਰੇਸ਼ਾਨ ਹਨ ਅਤੇ ਪੁਲਸ ਪ੍ਰਸ਼ਾਸਨ ਬੇਖਬਰ ਹੈ।
ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚਦਿਆਂ ਹੀ ਗ੍ਰਿਫ਼ਤਾਰ ਹੋਇਆ ਪੁਲਸ ਮੁਲਾਜ਼ਮ ਦਾ ਪੁੱਤ
NEXT STORY