ਮਮਦੋਟ (ਜਸਵੰਤ ਸਿੰਘ) - ਮਮਦੋਟ ਦੀ ਪੁਲਸ ਨੇ ਚੋਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਾਕੇਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਣੇ ਕਾਬੂ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾਂ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੋਧਪੁਰ ਬੱਸ ਅੱਡੇ 'ਤੇ ਨਾਕਾ ਲਾਉਣ ਨਾਲ ਮੋਟਰਸਾਈਕਲ ਗਿਰੋਹ ਦੇ ਮੈਂਬਰਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਣੇ ਕਾਬੂ ਕੀਤਾ ਜਾ ਸਕਦਾ ਹੈ। ਸੰਦੀਪ ਕੰਬੋਜ ਏ.ਐੱਸ.ਆਈ ਸਮੇਤ ਪੁਲਸ ਪਾਰਟੀ ਨੇ ਜੋਧਪੁਰ ਲਾਏ ਨਾਕੇ ਦੌਰਾਨ ਜਦੋਂ 2 ਬਾਈਕ ਸਵਾਰਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੀ ਪਛਾਣ ਸਾਰਜ ਸਿੰਘ ਅਤੇ ਸੁਖਵਿੰਦਰ ਸਿੰਘ ਸਕੇ ਭਰਾ ਪੁੱਤਰ ਹਰਬੰਸ ਸਿੰਘ ਪਿੰਡ ਮੱਤੜ੍ਹ ਹਿਠਾੜ੍ਹ ਵਜੋਂ ਕਰਵਾਈ।
ਸ਼ੱਕ ਪੈਣ 'ਤੇ ਜਦੋਂ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਉਹ ਮੋਟਰਸਾਈਕਲ ਚੋਰੀ ਕਰਨ ਦਾ ਕੰਮ ਕਰਦੇ ਹਨ। ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਰਿਮਾਂਡ 'ਤੇ ਲੈ ਕੇ ਪੁਲਸ ਨੇ ਉਨ੍ਹਾਂ ਤੋਂ ਵੱਖ-ਵੱਖ ਥਾਵਾਂ ਤੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ। ਇਸ ਸਬੰਧੀ ਕਾਰਜਕਾਰੀ ਥਾਣਾਂ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਚੋਰਾਂ ਨੂੰ ਕੱਲ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜੇਲ 'ਚ ਗੈਂਗਸਟਰ ਨੂੰ ਮੋਬਾਇਲ ਪਹੁੰਚਾਉਣ ਵਾਲਾ ਥਾਣੇਦਾਰ ਤੇ ਸਿਪਾਹੀ ਗ੍ਰਿਫਤਾਰ
NEXT STORY