ਮੋਗਾ (ਅਜ਼ਾਦ/ਬਿੰਦਾ) : ਮੋਗਾ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਚੁੱਕਿਆ ਹੈ। ਹੁਣ ਤਾਂ ਦੁਕਾਨਾਂ ਵੀ ਸੁਰੱਖਿਤ ਨਹੀਂ ਰਹੀਆਂ ਹਨ। ਬੀਤੀ ਰਾਤ ਚੋਰਾਂ ਵੱਲੋਂ ਮੈਜਿਸਟਿਕ ਰੋਡ ਮੋਗਾ ਵਿਖੇ ਸਥਿਤ ਰਾਜਾ ਆਟੋ ਸਟੋਰ ਦੀ ਦੁਕਾਨ ’ਤੇ ਛੱਤ ਨੂੰ ਪਾੜ ਪਾ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧ ਵਿਚ ਦੁਕਾਨ ਮਾਲਕ ਹਰਬੰਸ ਲਾਲ ਮਿੱਤਲ ਨੇ ਦੱਸਿਆ ਕਿ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੀ ਦੁਕਾਨ ’ਤੇ ਆਏ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਦੁਕਾਨ ਦੀ ਛੱਤ ’ਤੇ ਪਾੜ ਦਾ ਨਿਸ਼ਾਨ ਹੈ। ਇਸ ਸਬੰਧੀ ਉਨ੍ਹਾਂ ਆਸ ਪਾਸ ਵੀ ਦੇਖਿਆ ’ਤੇ ਤੁਰੰਤ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ।
ਉਨ੍ਹਾਂ ਕਿਹਾ ਕਿ ਚੋਰਾਂ ਵੱਲੋਂ ਰਾਤ ਨੂੰ ਉਨ੍ਹਾਂ ਦੀ ਦੁਕਾਨ ਦੀ ਛੱਤ ’ਤੇ ਪਾੜ ਪਾ ਕੇ ਸਮਾਨ ਚੋਰੀ ਕੀਤਾ ਗਿਆ ਹੈ। ਇਸ ’ਤੇ ਉਨ੍ਹਾਂ ਤੁਰੰਤ ਪੁਲਸ ਨੂੰ ਇਤਲਾਹ ਦਿੱਤੀ। ਇਸ ਮੌਕੇ ਏ.ਐੱਸ.ਆਈ ਪਾਲ ਸਿੰਘ, ਹੌਲਦਾਰ ਭਗਵੰਤ ਸਿੰਘ ਮੌਕੇ ’ਤੇ ਪੁਲਸ ਪਾਰਟੀ ਸਮੇਤ ਪੁੱਜੇ ਤੇ ਦੁਕਾਨ ਦੇ ਕੈਮਰੇ ਖੰਗਾਲੇ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਕਿਛ ਕੀਤੀ। ਉਨ੍ਹਾਂ ਦੱਸਿਆ ਕਿ ਦੁਕਾਨ ਮਾਲਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਕੈਮਰਿਆਂ ਨੂੰ ਖੰਗਾਲ ਕੇ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਦੂਜੇ ਪਾਸੇ ਆਸ-ਪਾਸ ਦੁਕਾਨਦਾਰਾਂ ਅਤੇ ਹੋਰਨਾਂ ਲੋਕਾਂ ਨੇ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਤੋਂ ਇਹ ਮੰਗ ਕੀਤੀ ਕਿ ਰਾਤ ਨੂੰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਧ ਤੋਂ ਵੱਧ ਪੁਲਸ ਗਸ਼ਤ ਵਧਾਵੇ ਤਾਂ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਦਾ ਸ਼ੈਡਿਊਲ ਜਾਰੀ
NEXT STORY