ਤਪਾ ਮੰਡੀ (ਸ਼ਾਮ, ਗਰਗ, ਜਲਪੋਤ, ਗੋਇਲ)- ਤਪਾ ਪੁਲਸ ਨੇ ਚੋਰੀ ਦੇ ਇਕ ਮਾਮਲੇ ਨੂੰ ਸੁਲਝਾਉਂਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਚੌਕੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਅਤੇ ਜਾਂਚ ਅਧਿਕਾਰੀ ਗੁਰਪਿਆਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪ੍ਰਮਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਵਾਸੀ ਜੰਡ ਵਾਲੀ ਗਲੀ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਵਰਕਸ਼ਾਪ ਵਿਚੋਂ 20 ਛੋਟੀਆਂ ਮੋਟਰਾਂ, 4 ਸਬਮਰਸੀਬਲ ਪੰਪ, ਤਿੰਨ-ਚਾਰ ਸਟਾਰਟਰ ਅਤੇ ਪੰਪਾਂ ਦੀਆਂ ਰੀਲਾਂ ਅਤੇ ਹੋਰ ਸਾਮਾਨ ਚੋਰੀ ਹੋਣ ਦੀ ਰਿਪੋਰਟ ਦਰਜ ਕਰਵਾਈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕੀਤੀ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਗੋਲਡੀ ਕੁਮਾਰ ਪੁੱਤਰ ਜਸਵਿੰਦਰ ਪਾਲ ਵਾਸੀ ਢਿੱਲਵਾਂ ਰੋਡ, ਰੋਹਿਤ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਜਸਵੰਤ ਸਿੰਘ ਉਰਫ ਲੱਪੂ ਪੁੱਤਰ ਦੇਸ਼ ਰਾਜ ਅਤੇ ਨਾਇਬ ਸਿੰਘ ਉਰਫ ਟਿੰਕੂ ਪੁੱਤਰ ਮਹਾਂਵੀਰ ਵਾਸੀਆਨ ਬਾਜੀਗਰ ਬਸਤੀ ਹਨ। ਪੁਲਸ ਨੇ ਉਕਤ ਚਾਰਾਂ ਚੋਰਾਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲਸ ਨੇ ਫੜੇ ਗਏ ਚੋਰਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
NEXT STORY