ਫਿਰੋਜ਼ਪੁਰ(ਮਲਹੋਤਰਾ)- ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਖੁੱਲਦੇ ਹੀ ਅਣਪਛਾਤੇ ਚੋਰਾਂ ਨੇ ਸਕੂਲ ਅੰਦਰ ਵੜ ਕੇ ਕਰੀਬ 70 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਕਰ ਲਿਆ । ਮਾਮਲਾ ਮੱਲਾਂਵਾਲਾ ਦੇ ਪਿੰਡ ਲੋਹਕੇ ਖੁਰਦ ਵਿਚ ਸਥਿਤ ਸਰਕਾਰੀ ਸਕੂਲ ਦਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਕੂਲ ਦੇ ਹੈਡ ਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਨੂੰ ਸਕੂਲ ਖੁੱਲ੍ਹੇ ਸਨ ਤਾਂ ਉਨ੍ਹਾਂ ਦੇ ਸਕੂਲ ਵਿਚ ਸਭ ਕੁਝ ਆਮ ਵਾਂਗ ਸੀ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਫਿਰ ਹੋਵੇਗਾ ਸ਼ੁਰੂ
ਇਸੇ ਰਾਤ ਅਣਪਛਾਤੇ ਚੋਰਾਂ ਨੇ ਸਕੂਲ ਅੰਦਰ ਵੜ ਕੇ ਦਫਤਰ ਦੇ ਤਾਲੇ ਤੋੜ ਦਿੱਤੇ ਅਤੇ ਦਫਤਰ ਵਿਚੋਂ ਐਲ.ਸੀ.ਡੀ., ਏ.ਸੀ., ਪਿ੍ੰਟਰ ਅਤੇ ਯੂ.ਪੀ.ਐਸ. ਚੋਰੀ ਕਰ ਲਿਆ ਅਤੇ ਹੋਰ ਸਾਮਾਨ ਦੀ ਵੀ ਭੰਨਤੋੜ ਕੀਤੀ । ਹੈਡ ਮਾਸਟਰ ਦੇ ਅਨੁਸਾਰ ਚੋਰਾਂ ਨੇ ਕਰੀਬ 70 ਹਜ਼ਾਰ ਰੁਪਏ ਦੇ ਸਮਾਨ ਦਾ ਨੁਕਸਾਨ ਕੀਤਾ ਹੈ। ਏ.ਐਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਦੇ ਖਿਲਾਫ ਪਰਚਾ ਦਰਜ ਕਰਨ ਉਪਰੰਤ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਹੋ ਗਈ ਵੱਡੀ ਭਵਿੱਖਬਾਣੀ
NEXT STORY