ਪਟਿਆਲਾ (ਰਾਹੁਲ)- ਸੂਬੇ ਵਿੱਚ ਹਰ ਰੋਜ਼ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਚੋਰ ਚੋਰੀ ਕਰ ਕੇ ਰਫੂ ਚੱਕਰ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਦੁਕਾਨਦਾਰ ਹੋਏ ਨੁਕਸਾਨ ਦਾ ਢੰਡੋਰਾ ਪਿੱਟਦੇ ਰਹਿ ਜਾਂਦੇ ਹਨ। ਇਸ ਤਰ੍ਹਾਂ ਦੀ ਹੀ ਇਕ ਹੋਰ ਘਟਨਾ ਵਾਪਰੀ ਦੇਰ ਰਾਤ ਨਾਭਾ ਵਿਖੇ, ਜਿੱਥੇ ਤਿੰਨ ਚੋਰਾਂ ਵੱਲੋਂ ਵੱਖ-ਵੱਖ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਉਹ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦਾ ਸਮਾਨ ਅਤੇ ਨਕਦੀ ਲੈ ਕੇ ਫਰਾਰ ਹੋ ਗਏ।
ਇਹ ਤਿੰਨ ਚੋਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਜਿਨ੍ਹਾਂ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਪੀੜਤ ਦੁਕਾਨਦਾਰਾਂ ਨੇ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੇ 50 ਦੇ ਕਰੀਬ ਦੁਕਾਨਦਾਰਾਂ ਦੇ ਨੱਕ ਵਿੱਚ ਦਮ ਕਰ ਰੱਖਿਆ ਹੈ ਅਤੇ ਇਹ ਲਗਾਤਾਰ ਘਟਨਾ ਨੂੰ ਅੰਜਾਮ ਦੇ ਰਹੇ ਹਨ। ਦੁਕਾਨਦਾਰਾਂ ਨੇ ਕਿਹਾ ਕਿ ਅਜਿਹੇ ਚੋਰਾਂ ਨੂੰ ਗੋਲੀ ਮਾਰ ਦਿੱਤੀ ਜਾਵੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਹੋ ਸਕਣ।

ਸੀ.ਸੀ.ਟੀ.ਵੀ. ਫੁਟੇਜ 'ਚ ਦਿਖਾਈ ਦਿੰਦਾ ਹੈ ਕਿ ਇਕ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਚੋਰ ਇੱਕ ਤੋਂ ਬਾਅਦ ਇੱਕ 3 ਦੁਕਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਚੋਰ ਬੇਖੌਫ ਹੋ ਕੇ ਦੇਰ ਰਾਤ ਇਕ ਤੋਂ ਬਾਅਦ ਇਕ ਸ਼ਟਰ ਤੋੜ ਕੇ ਦੁਕਾਨਾਂ 'ਚ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਰਹੇ ਹਨ। ਚੋਰ ਨੇ ਪਹਿਲਾਂ ਮੋਬਾਇਲ ਸ਼ਾਪ ਦਾ ਸ਼ਟਰ ਤੋੜ ਕੇ ਮੋਬਾਇਲ ਅਸੈੱਸਰੀ, ਈਅਰਪੌਡ ਅਤੇ ਕੀਮਤੀ ਘੜੀਆਂ ਲੈ ਕੇ ਫਰਾਰ ਹੋ ਗਏ, ਜਦਕਿ ਦੂਜੀ ਵਾਰ ਉਨ੍ਹਾਂ ਜਨਰਲ ਸਟੋਰ 'ਤੇ ਹੱਥ ਸਾਫ਼ ਕੀਤਾ।

ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਮਾਂ ਦੇ ਇਲਾਜ ਲਈ ਆਈ ਔਰਤ ਨੂੰ ਵਿਅਕਤੀ ਨੇ ਬਣਾਇਆ ਹਵਸ ਦਾ ਸ਼ਿਕਾਰ
ਇਸ ਤੋਂ ਬਾਅਦ ਉਨ੍ਹਾਂ ਨੇ ਤੀਜੀ ਦੁਕਾਨ 'ਤੇ ਵੀ ਹੱਥ ਸਾਫ਼ ਕੀਤਾ, ਜਿੱਥੇ ਉਨ੍ਹਾਂ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਇਸ ਦੁਕਾਨ ਤੋਂ ਉਹ ਕਰੀਬ 12 ਹਜ਼ਾਰ ਰੁਪਏ ਨਕਦੀ ਅਤੇ ਤੇਲ ਸਣੇ ਹੋਰ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ। ਇਸ ਮੌਕੇ ਪੀੜਤ ਦੁਕਾਨਦਾਰ ਚੰਦਨਦੀਪ ਸਿੰਘ, ਗੌਰਵ ਸਹਿਗਲ ਅਤੇ ਜਨਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਹੀ ਫੋਨ ਆਇਆ ਸੀ ਕਿ ਤੁਹਾਡੀਆਂ ਦੁਕਾਨਾਂ ਦੇ ਸ਼ਟਰ ਟੁੱਟੇ ਹੋਏ ਹਨ। ਇਹ ਸੁਣ ਕੇ ਜਦੋਂ ਉਹ ਮੌਕੇ 'ਤੇ ਪੁੱਜੇ ਤਾਂ ਉਹ ਵੀ ਹੈਰਾਨ ਰਹਿ ਗਏ ਕਿਉਂਕਿ ਚੋਰਾਂ ਵੱਲੋਂ ਸੱਬਲ ਪਾ ਕੇ ਸ਼ਟਰ ਨੂੰ ਤੋੜਿਆ ਗਿਆ ਸੀ ਤੇ ਇਸ ਮਗਰੋਂ ਉਹ ਹਜ਼ਾਰਾਂ ਦਾ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਅਜਿਹੀ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਕਈ ਵਾਰ ਘਟਨਾਵਾਂ ਹੋ ਚੁੱਕੀਆਂ ਹਨ, ਪਰ ਪੁਲਸ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਖ਼ਤ ਹੁਕਮਾਂ ਤੋਂ ਬਾਅਦ ਬੁਲੇਟ ਮਕੈਨਿਕਾਂ ਦੀਆਂ ਉੱਡੀਆਂ ਨੀਂਦਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਥੀ ਸਾਡੇ ਸੱਭਿਆਚਾਰ ਤੇ ਇਤਿਹਾਸ ਦਾ ਅਨਿੱਖੜਵਾਂ ਅੰਗ : ਮੋਦੀ
NEXT STORY