ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਦੀ ਸੰਘਣੀ ਅਬਾਦੀ ਵਾਲੇ ਗੁਰੂ ਨਾਨਕ ਮੁਹੱਲਾ ਵਿਚ ਬੀਤੀ ਰਾਤ ਚੋਰੀ ਦੀ ਘਟਨਾ ਵਾਪਰ ਗਈ ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਨਾਨਕ ਮੁਹੱਲਾ ਵਿਖੇ ਰਹਿੰਦੀ ਵਿਧਵਾ ਊਸ਼ਾ ਆਪਣੇ ਘਰ ਨੂੰ ਤਾਲੇ ਲਗਾ ਪਰਿਵਾਰ ਸਮੇਤ ਪਿਛਲੇ ਕਈ ਦਿਨਾਂ ਤੋਂ ਦਿੱਲੀ ਗਈ ਹੋਈ ਸੀ। ਅੱਜ ਸਵੇਰੇ ਜਦੋਂ ਗੁਆਂਢ ਵਿਚ ਰਹਿੰਦੀ ਇੱਕ ਔਰਤ ਨੇ ਦੇਖਿਆ ਕਿ ਘਰ ਦੇ ਅੰਦਰ ਦਰਵਾਜ਼ੇ ਖੁੱਲ੍ਹੇ ਹਨ ਅਤੇ ਸਮਾਨ ਖਿਲਰਿਆ ਪਿਆ ਹੈ ਪਰ ਬਾਹਰ ਮੇਨ ਗੇਟ ਨੂੰ ਤਾਲਾ ਲੱਗਿਆ ਹੋਇਆ ਹੈ ਤਾਂ ਉਸ ਨੂੰ ਸ਼ੱਕ ਪਿਆ ਕਿ ਕੋਈ ਘਟਨਾ ਵਾਪਰ ਗਈ ਹੈ।
ਇਹ ਵੀ ਪੜ੍ਹੋ- ਸੱਪ ਦੇ ਡੰਗਣ ਦਾ ਝਾੜ-ਫੂਕ ਕਰ ਕੇ ਇਲਾਜ ਕਰਨ ਵਾਲੇ ਤਾਂਤਰਿਕ ਦੀ ਹੋਈ ਛਿੱਤਰ-ਪਰੇਡ
ਇਸ ਔਰਤ ਨੇ ਮੁਹੱਲਾ ਵਾਸੀਆਂ ਨੂੰ ਇਕੱਠਾ ਕੀਤਾ ਅਤੇ ਜਦੋਂ ਘਰ ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਮਾਨ ਖਿਲਰਿਆ ਪਿਆ ਸੀ। ਚੋਰਾਂ ਨੇ ਘਰ ਅੰਦਰ ਅਲਮਾਰੀਆਂ, ਬੈੱਡ ਤੇ ਹੋਰ ਸਮਾਨ ਦੀ ਚੰਗੀ ਤਰ੍ਹਾਂ ਫਰੌਲਾ-ਫਰਾਲੀ ਕੀਤੀ ਹੋਈ ਸੀ। ਚੋਰੀ ਦੀ ਘਟਨਾ ਮੁਹੱਲਾ ਵਾਸੀਆਂ ਵਲੋਂ ਤੁਰੰਤ ਦਿੱਲੀ ਗਈ ਊਸ਼ਾ ਨੂੰ ਦਿੱਤੀ ਗਈ ਜਿਸ ਨੇ ਦੱਸਿਆ ਕਿ ਉਸਦੇ ਅਲਮਾਰੀ ਵਾਲੇ ਲਾਕਰ ’ਚ ਸੋਨੇ ਦੇ ਕਾਫ਼ੀ ਗਹਿਣੇ ਪਏ ਸਨ ਜਿਨ੍ਹਾਂ ਦੀ ਕੀਮਤ 2 ਤੋਂ 2.50 ਲੱਖ ਰੁਪਏ ਹੈ। ਇਸ ਤੋਂ ਇਲਾਵਾ ਘਰ ਵਿਚ ਨਕਦੀ ਵੀ ਪਈ ਸੀ ਜੋ ਕਿ ਚੋਰ ਉਡਾ ਕੇ ਲੈ ਗਏ।
ਇਹ ਵੀ ਪੜ੍ਹੋ- ਮਹਿੰਗੇ ਇਲਾਜ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਇਹ ਖ਼ਾਸ ਸਕੀਮ
ਪਰਿਵਾਰ ਨੂੰ ਜਦੋਂ ਚੋਰੀ ਦੀ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਮੁਹੱਲਾ ਵਾਸੀਆਂ ਅਨੁਸਾਰ ਚੋਰੀ ਦੀ ਵਾਰਦਾਤ ਕਿਸੇ ਇਲਾਕੇ ਦੇ ਭੇਤੀ ਵਲੋਂ ਕੀਤੀ ਗਈ ਹੈ ਕਿਉਂਕਿ ਉਸ ਨੂੰ ਪਤਾ ਸੀ ਕਿ ਘਰ ਵਿਚ ਕੋਈ ਨਹੀਂ ਅਤੇ ਉਹ ਲੋਕਾਂ ਦੇ ਘਰਾਂ ਦੀਆਂ ਛੱਤਾਂ ਟੱਪ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਗਏ। ਪਰਿਵਾਰਕ ਮੈਂਬਰ ਦਿੱਲੀ ਤੋਂ ਵਾਪਸ ਚੱਲ ਪਏ ਹਨ ਅਤੇ ਮੁਹੱਲਾ ਵਾਸੀਆਂ ਵਲੋਂ ਚੋਰੀ ਦੀ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ISI ਏਜੰਟ ਅਮਰੀਕ ਸਿੰਘ ਲਈ ਕੰਮ ਕਰ ਰਿਹਾ ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ
NEXT STORY