ਭਵਾਨੀਗੜ੍ਹ (ਕਾਂਸਲ) : ਇਲਾਕੇ ’ਚ ਸਰਗਰਮ ਚੋਰ ਗਿਰੋਹ ਵੱਲੋਂ ਅੱਜ ਦਿਨ-ਦਿਹਾੜੇ ਸ਼ਹਿਰ ਦੀ ਅਨਾਜ ਮੰਡੀ 'ਚ ਇਕ ਆੜ੍ਹਤੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ ’ਤੇ ਪਈ ਸਾਢੇ 5 ਲੱਖ ਰੁਪੈ ਦੇ ਕਰੀਬ ਦੀ ਨਕਦੀ ਚੋਰੀ ਕਰਕੇ ਰਫੂ ਚੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਲਾਲ ਸ਼ਾਮ ਲਾਲ ਆੜ੍ਹਤੀ ਦੁਕਾਨ ਦੇ ਮਾਲਕ ਵਿਨੋਦ ਕੁਮਾਰ ਮੋਦੀ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 2:30 ਵਜੇ ਉਹ ਰੋਟੀ ਖਾਣ ਲਈ ਦੁਕਾਨ ਤੋਂ ਆਪਣੇ ਘਰ ਗਏ ਸਨ। ਇਸ ਦੌਰਾਨ ਹੀ ਚੋਰਾਂ ਨੇ ਉਨ੍ਹਾਂ ਦੀ ਦੁਕਾਨ 'ਚ ਬਣੇ ਦਫ਼ਤਰ ਦੇ ਦਰਵਾਜ਼ੇ ਦਾ ਹੈਂਡਲ ਲਾਕ ਕਿਸੇ ਕਟਰ ਦੀ ਮਦਦ ਨਾਲ ਕੱਟ ਕੇ ਦਫ਼ਤਰ ਅੰਦਰ ਰੱਖੇ ਟੇਬਲ ਦੇ ਦਰਾਜ ’ਚ ਪਈ ਸਾਢੇ 5 ਲੱਖ ਰੁਪਏ ਦੇ ਕਰੀਬ ਦੀ ਨਕਦੀ ਚੋਰੀ ਕਰ ਲਈ।
ਇਹ ਵੀ ਪੜ੍ਹੋ : ਰਿਸ਼ਵਤ ਲੈਣ ਦੇ ਦੋਸ਼ 'ਚ ਮੀਟਰ ਰੀਡਰ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਉਨ੍ਹਾਂ ਦੇ ਡਰਾਈਵਰ ਨੇ ਸੂਚਿਤ ਕੀਤਾ। ਡਰਾਈਵਰ ਅਨੁਸਾਰ ਉਹ ਰੋਟੀ ਖਾਣ ਲਈ ਦੁਪਹਿਰ ਇਕ ਡੇਢ ਵਜੇ ਘਰ ਚਲਾ ਗਿਆ ਸੀ ਤੇ ਜਦੋਂ ਉਹ ਰੋਟੀ ਖਾ ਕੇ 3:30 ਵਜੇ ਦੁਕਾਨ ’ਤੇ ਵਾਪਸ ਆਇਆ ਤਾਂ ਦੇਖਿਆ ਕਿ ਦੁਕਾਨ ਦੇ ਦਫ਼ਤਰ ਦੇ ਦਰਵਾਜ਼ੇ ਦਾ ਹੈਂਡਲ ਲਾਕ ਤੋੜਿਆ ਪਿਆ ਸੀ, ਜਿਸ ਦੀ ਸੂਚਨਾ ਉਸ ਨੇ ਆਪਣੇ ਮਾਲਕਾਂ ਨੂੰ ਦਿੱਤੀ। ਘਟਨਾ ਦੀ ਸੂਚਨਾ ਆੜ੍ਹਤੀ ਵਿਨੋਦ ਕੁਮਾਰ ਨੇ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁਲਸ ਪਾਰਟੀ ਸਮੇਤ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਘਟਨਾ ਦਾ ਜਾਇਜ਼ਾ ਲਿਆ ਤੇ ਚੋਰਾਂ ਦਾ ਪਤਾ ਲਗਾਉਣ ਲਈ ਅਨਾਜ ਮੰਡੀ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 20 ਲੱਖ ਦੇ ਘਪਲੇ ਦੇ ਦੋਸ਼ 'ਚ ਪੰਚਾਇਤ ਵਿਭਾਗ ਦੇ 2 JE ਸਣੇ 5 ਖ਼ਿਲਾਫ਼ ਮੁਕੱਦਮਾ ਦਰਜ
ਸ਼ਹਿਰ ’ਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਇਲਾਕਾ ਨਿਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ’ਚ ਜਗ੍ਹਾ-ਜਗ੍ਹਾ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ ਪਰ ਫਿਰ ਵੀ ਅੱਜ ਤੱਕ ਇਕ ਵੀ ਚੋਰੀ ਦੀ ਘਟਨਾ ਲਈ ਜ਼ਿੰਮੇਵਾਰ ਗਿਰੋਹ ਨਹੀਂ ਫੜਿਆ ਗਿਆ, ਜਿਸ ਕਰਕੇ ਚੋਰ ਇਥੇ ਬੇਖੌਫ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਗਿਰੋਹ ਵੱਲੋਂ ਰਾਤ ਨੂੰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ ਅਤੇ ਹੁਣ ਇਨ੍ਹਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਇਹ ਦਿਨ ਸਮੇਂ ਵੀ ਚੋਰੀਆਂ ਕਰਨ ਲੱਗ ਪਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਲਾਕੇ ’ਚ ਸਰਗਰਮ ਚੋਰ ਗਿਰੋਹ ਨੂੰ ਜਲਦ ਕਾਬੂ ਕੀਤਾ ਜਾਵੇ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਰਕਾਰ ਵੱਲੋਂ ਜੂਨ ਮਹੀਨੇ ਤੱਕ 5,000 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਉਣ ਦਾ ਟੀਚਾ : ਕੁਲਦੀਪ ਧਾਲੀਵਾਲ
NEXT STORY