ਬਾਘਾ ਪੁਰਾਣਾ (ਅਜੇ)- ਜ਼ਿਲ੍ਹਾ ਮੋਗਾ ਦੇ ਸਬ ਡਵੀਜ਼ਨ ਬਾਘਾ ਪੁਰਾਣਾ ਦੇ ਨੇੜਲੇ ਪਿੰਡ ਸਮਾਧ ਭਾਈ ਵਿਖੇ ਪਿਛਲੇ ਦਿਨੀਂ ਦੁੱਧ ਲੈਣ ਜਾ ਰਹੇ ਲੜਕੇ 'ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ ਗਈ ਸੀ। ਲੜਕੇ ਦੀ ਮਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ ਤੇ ਕਿਹਾ ਗਿਆ ਸੀ ਕਿ ਉਸ ਦਾ ਇੱਕ ਹੀ ਲੜਕਾ ਹੈ ਤੇ ਉਸ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਨੂੰ ਇਨਸਾਫ ਦਿਵਾਇਆ ਜਾਵੇ। ਉਸ ਨੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ।
ਪੁਲਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤਕਨੀਕੀ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਇੱਕ ਦੀ ਭਾਲ ਜਾਰੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਚਾਰੇ ਦੋਸ਼ੀ ਇੱਕ ਢਾਬੇ ਉੱਪਰ ਕਿਸੇ ਵਿਅਕਤੀ ਨੂੰ ਅੱਗ ਲਾਉਣ ਦੀ ਨੀਅਤ ਨਾਲ ਤਾਕ ਲਗਾਈ ਬੈਠੇ ਸਨ। ਪੀੜਤ ਜੋਤੀ ਵੀ ਉੱਥੇ ਹੀ ਬੈਠਾ ਸੀ। ਜਦੋਂ ਪੀੜਤ ਵਿਅਕਤੀ ਵੱਲੋਂ ਦੋਸ਼ੀਆਂ ਨੂੰ ਘਟਨਾ ਨੂੰ ਅੰਜ਼ਾਮ ਦੇਣ ਤੋਂ ਰੋਕਿਆ ਗਿਆ ਤਾਂ ਚਾਰਾਂ ਦੋਸ਼ੀਆਂ ਵੱਲੋਂ ਜੋਤੀ ਉੱਪਰ ਪੈਟਰੋਲ ਪਾ ਕੇ ਲੱਗ ਲਗਾ ਦਿੱਤੀ ਗਈ, ਜਿਸ ਕਾਰਨ ਜੋਤੀ ਦੀਆਂ ਬਾਹਾਂ, ਮੂੰਹ ਅਤੇ ਲੱਤਾਂ ਸੜ ਗਈਆਂ।
ਇਹ ਵੀ ਪੜ੍ਹੋ- ਡਿਪੂ 'ਚੋਂ ਸਸਤਾ ਰਾਸ਼ਨ ਲੈਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ, ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਜੋਤੀ ਨੇ ਉਥੋਂ ਭੱਜ ਕੇ ਆਪਣੀ ਜਾਨ ਬਚਾਈ। ਪਰਿਵਾਰ ਵੱਲੋਂ ਜੋਤੀ ਨੂੰ ਬਾਘਾ ਪੁਰਾਣਾ ਹਸਪਤਾਲ ਲਿਆਂਦਾ ਗਿਆ, ਪਰ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਫ਼ਰੀਦਕੋਟ ਮੈਡੀਕਲ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਘਟਨਾ ਵਿਚ ਜੋਤੀ ਦਾ 55% ਸਰੀਰ ਸੜ ਚੁੱਕਾ ਹੈ। ਪੁਲਸ ਵੱਲੋਂ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਮਾਸਟਰਮਾਈਂਡ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
3 ਦਿਨ ਪਹਿਲਾਂ ਹੋਈ ਫਾਇਰਿੰਗ ਦਾ ਮਾਮਲਾ ਹਾਲੇ ਠੰਡਾ ਵੀ ਨਹੀਂ ਹੋਇਆ, ਕਿ ਮੁੜ ਚੱਲ ਗਈਆਂ ਗੋਲ਼ੀਆਂ
NEXT STORY