ਸਮਾਣਾ, (ਦਰਦ)- ਸਮਾਣਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਸਾਢੇ 5 ਲੱਖ ਰੁਪਏ ਠੱਗਣ ਵਾਲੇ ਇਕ ਵਿਅਕਤੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਸੰਜੇ ਕੁਮਾਰ ਪੁੱਤਰ ਧਰਮਪਾਲ ਵਾਸੀ ਘਡ਼ਾਮੀ ਪੱਤੀ ਸਮਾਣਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਆਪਣੇ ਪੁੱਤਰ ਵਰੁਣ ਧਵਨ ਨੂੰ ਕੈਨੇਡਾ ਭੇਜਣ ਲਈ ਪਟਿਆਲਾ ਦੇ ਬਿਕਰਮ ਨੂੰ 5 ਲੱਖ 30 ਹਜ਼ਾਰ ਰੁਪਏ 3 ਕਿਸ਼ਤਾਂ ਵਿਚ ਦਿੱਤੇ ਸਨ। 10 ਮਹੀਨਿਆਂ ਦਾ ਸਮਾਂ ਬੀਤਣ ਦੇ ਬਾਵਜੂਦ ਉਕਤ ਵਿਅਕਤੀ ਨੇ ਨਾ ਤਾਂ ਉਨ੍ਹਾਂ ਦੇ ਪੁੱਤਰ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਸੰਜੇ ਕੁਮਾਰ ਦੀ ਸ਼ਿਕਾਇਤ ’ਤੇ ਬਿਕਰਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੌਣੇ 2 ਕਰੋੜ ਦੀ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ
NEXT STORY