ਬੁਢਲਾਡਾ/ਬੋਹਾ (ਬਾਂਸਲ)-ਲੇਹ ਲੱਦਾਖ ਦੇ ਸਿਆਚਿਨ ਖੇਤਰ ’ਚ ਗਲੇਸ਼ੀਅਰ ਫੱਟਣ ਨਾਲ ਸ਼ਹੀਦ ਹੋਏ ਖੇਤਰ ਦੇ ਪਿੰਡ ਹਾਕਮਵਾਲਾ ਦੇ ਫੌਜੀ ਪ੍ਰਭਜੀਤ ਸਿੰਘ ਦੀ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਸਾਹਿਬ ’ਚ ਕੀਤੀ ਗਈ । ਸ਼ਹੀਦ ਫੌਜੀ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਸਬ-ਡਵੀਜ਼ਨ ਬੁਢਲਾਡਾ ਦੇ ਐੱਸ.ਡੀ.ਐੱਮ. ਬੀਬੀ ਸਰਬਜੀਤ ਕੌਰ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਭੁੱਲਿਆ ਨਹੀਂ ਜਾ ਸਕਦਾ ਪਰ ਪੰਜਾਬ ਸਰਕਾਰ ਹਮੇਸ਼ਾ ਜੰਗੀ ਯੋਧਿਆਂ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਇਹ ਵੀ ਪੜ੍ਹੋ : 8 ਮਈ ਤੋਂ ਕਿਸਾਨ ਜਥੇਬੰਦੀਆਂ ਚਲਾਉਣਗੀਆਂ ਲਾਕਡਾਊਨ ਖੋਲ੍ਹੋ ਮੁਹਿੰਮ
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਝਲਬੂਟੀ ਵੱਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ, ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੇਂਡੂ ਵਿਕਾਸ ਮੰਤਰੀ ਤ੍ਰਿਪਤਇੰਦਰ ਸਿੰਘ ਬਾਜਵਾ, ਇੰਪਰੂਵਮੈਂਟ ਬਠਿੰਡਾ ਦੇ ਚੇਅਰਮੈਨ ਕੇ. ਕੇ. ਅਗਰਵਾਲ ਦੇ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ ਗਏ। ਪੰਜਾਬ ਪੁਲਸ ਦੇ ਸਟੇਟ ਅਵਾਰਡੀ ਬਲਵੰਤ ਸਿੰਘ ਭੀਖੀ ਨੇ ਸ਼ਹੀਦ ਪ੍ਰਭਜੀਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਜ ਅਸੀਂ ਇਨ੍ਹਾਂ ਜੰਗੀ ਯੋਧਿਆਂ ਦੀ ਸ਼ਹਾਦਤ ਕਾਰਨ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਹੱਦਾ ’ਤੇ ਦੇਸ਼ ਦੀ ਰਾਖੀ ਕਰਨ ਵਾਲੇ ਸਾਡੇ ਫੌਜੀ ਭਰਾ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਾਡੀ ਸੁਰੱਖਿਆ ਕਰਦੇ ਹਨ।ਪ੍ਰਭਜੀਤ ਸਿੰਘ ਦੀ ਸ਼ਹਾਦਤ ਨੂੰ ਭੁੱਲਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਸ਼ੇਸ਼ ਤੌਰ ’ਤੇ ਗਲੇਸ਼ੀਅਰ ’ਚ ਸ਼ਹੀਦ ਹੋਏ ਫੌਜੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਮਦਦ ਕਰਨ ਦਾ ਜਿੱਥੇ ਐਲਾਨ ਕੀਤਾ ਗਿਆ। ਉਥੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਅਹਿਮ ਐਲਾਨ ਕੀਤੇ ਹਨ।
ਇਹ ਵੀ ਪੜ੍ਹੋ : ਮਾਨਸਾ : 217ਵੇਂ ਦਿਨ ਵੀ ਕਾਲੇ ਕਾਨੂੰਨਾਂ ਖ਼ਿਲਾਫ਼ ਡਟੇ ਰਹੇ ਕਿਸਾਨ
ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਪੰਜਾਬ ਪੁਲਸ ਦਾ ਹਰ ਜਵਾਨ ਸ਼ਰਧਾ ਦੇ ਫੁੱਲ ਭੇਟ ਕਰਦਾ ਹੈ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਐੱਸ. ਪੀ. (ਹੈੱਡਕੁਆਰਟਰ) ਸਤਨਾਮ ਸਿੰਘ, ਡਾ. ਮਨੋਜ, ਮੰਜੂ ਬਾਂਸਲ, ਠੇਕੇਦਾਰ ਗੁਰਪਾਲ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਖੇਮ ਸਿੰਘ ਜਟਾਣਾ, ਚੇਅਰਮੈਨ ਜਗਦੇਵ ਸਿੰਘ ਜ਼ੋਈਆ, ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰਦੀਪ ਸਿੰਘ ਸਵੀਟੀ, ਕੌਂਸਲਰ ਪ੍ਰੇਮ ਗਰਗ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ, ਪੰਜਾਬ 21 ਰੈਜੀਮੈਂਟ ਦੇ ਸੂਬੇਦਾਰ ਪਰਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਆਗੂ ਆਤਮਾ ਸਿੰਘ ਪਮਾਰ, ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜ਼ਿਲ੍ਹਾ ਪ੍ਰਧਾਨ ਰਘਬੀਰ ਚੰਦ ਸ਼ਰਮਾ , ਖਜ਼ਾਨਚੀ ਅਸ਼ੋਕ ਕੁਮਾਰ ਗਾਮੀਵਾਲਾ, ਸਾਬਕਾ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਥਿੰਦ, ਸਰਪੰਚ ਪਲਵਿੰਦਰ ਸਿੰਘ, ਬਲਵਿੰਦਰ ਸਿੰਘ ਪਟਵਾਰੀ, ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਮਲਕੀਤ ਸਿੰਘ ਸਮਾਓ ਆਦਿ ਨੇ ਕਿਹਾ ਕਿ ਸ਼ਹੀਦ ਫੌਜੀਆਂ ਦੀਆਂ ਕੁਰਬਾਨੀਆਂ ਕਰਕੇ ਹੀ ਦੇਸ਼ ਦੇ ਆਮ ਲੋਕ ਅਮਨ ਤੇ ਸ਼ਾਂਤੀ ਨਾਲ ਜੀਵਨ ਬਤੀਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਸ਼ਹੀਦ ਪ੍ਰਭਜੀਤ ਸਿੰਘ ਦੀ ਸ਼ਹਾਦਤ ’ਤੇ ਬਹੁਤ ਮਾਣ ਹੈ। ਇਸ ਸਮੇਂ ਪਿੰਡ ਵਾਸੀਆਂ ਨੇ ਫੌਜੀ ਦੇ ਗਰੀਬ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਦੇਣ, ਬੋਹਾ-ਹਾਕਮਵਾਲਾ ਸੜਕ ਨੂੰ ਡਬਲ ਕਰਕੇ ਇਸ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਤੇ ਸਕੂਲ ਦਾ ਨਾਂ ਪ੍ਰਭਜੀਤ ਸਿੰਘ ਦੇ ਨਾਂ ’ਤੇ ਰੱਖ ਕੇ ਇਸ ਨੂੰ ਅਪਗਰੇਡ ਕਰਨ ਦੀ ਮੰਗ ਕੀਤੀ । ਐੱਸ. ਡੀ. ਐੱਮ. ਸਰਬਜੀਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਸਾਰੀਆਂ ਮੰਗਾਂ ਪੰਜਾਬ ਸਰਕਾਰ ਨੂੰ ਭੇਜ ਦਿੱਤੀਆਂ ਜਾਣਗੀਆਂ । ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਪ੍ਰਦਾਨ ਕੀਤਾ।
ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ
NEXT STORY