ਲੁਧਿਆਣਾ (ਰਾਜ)- ਪੁਲਸ ਦਾ ਰੋਹਬ ਪਾ ਕੇ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਸ ਨੇ ਤੇਜ਼ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਾਤਰ ਮੁਲਜ਼ਮਾਂ ਨੇ ਇਕ ਬਾਈਕ ਸਵਾਰ ਨੂੰ ਰਸਤੇ 'ਚ ਰੋਕ ਕੇ ਝੂਠਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਤੇ ਮਾਮਲਾ ਰਫਾ-ਦਫਾ ਕਰਨ ਦੇ ਨਾਂ 'ਤੇ ਜ਼ਬਰਨ ਨਕਦੀ ਖੋਹ ਲਈ। ਪੀੜਤ ਵਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਸ ਨੇ ਤਿੰਨਾਂ ਨੂੰ ਦਬੋਚ ਕੇ ਉਨ੍ਹਾਂ ਦੀ ਲਗਜ਼ਰੀ ਗੱਡੀ ਵੀ ਜ਼ਬਤ ਕਰ ਲਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
ਪੁਲਸ ਨੂੰ ਦਿੱਤੇ ਬਿਆਨਾਂ 'ਚ ਵਰਿੰਦਰ ਸਿੰਘ ਨੇ ਦੱਸਿਆ ਕਿ 20 ਸਤੰਬਰ ਨੂੰ ਉਹ ਨਿੱਜੀ ਕੰਮ ਤੋਂ ਲੁਧਿਆਣਾ ਆਇਆ ਸੀ। ਕੰਮ ਮੁਕਾ ਕੇ ਉਹ ਮੋਟਰਸਾਈਕਲ 'ਤੇ ਪਿੰਡ ਵੱਲ ਪਰਤ ਰਿਹਾ ਸੀ। ਜਦੋਂ ਉਹ ਪਿੰਡ ਝਮਟ ਕਟ, ਪੋਹੀਰ ਬਾਈਪਾਸ ਕੋਲ ਪਹੁੰਚਿਆ ਤਾਂ ਇਕ ਕਾਲੇ ਰੰਗ ਦੀ ਮਹਿੰਦਰਾ XUV 300 ਨੇ ਉਸਦਾ ਰਸਤਾ ਰੋਕ ਲਿਆ। ਗੱਡੀ 'ਚੋਂ ਤਿੰਨ ਨੌਜਵਾਨ ਉਤਰੇ ਤੇ ਉਸਨੂੰ ਘੇਰ ਲਿਆ। ਮੁਲਜ਼ਮਾਂ ਨੇ ਰੋਹਬ ਨਾਲ ਕਿਹਾ, "ਅਸੀਂ ਤੇਰੇ 'ਤੇ ਪਰਚਾ ਦਰਜ ਕਰਾਂਗੇ, ਜੇ ਬਚਣਾ ਹੈ ਤਾਂ ਸਾਡਾ ਖਰਚਾ ਕੱਢ।" ਡਰ ਕਾਰਨ ਉਸਨੇ ਜੇਬ 'ਚੋਂ 2000 ਰੁਪਏ ਕੱਢ ਕੇ ਦੇ ਦਿੱਤੇ। ਪੈਸੇ ਮਿਲਦੇ ਹੀ ਤਿੰਨੇ ਗੱਡੀ 'ਚ ਸਵਾਰ ਹੋ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ
ਬਾਅਦ 'ਚ ਪੀੜਤ ਨੇ ਥਾਣੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਵਾਰਦਾਤ ਦੀ ਸੂਚਨਾ ਮਿਲਦਿਆਂ ਪੁਲਸ ਹਰਕਤ 'ਚ ਆਈ ਤੇ ਗੱਡੀ ਦੇ ਨੰਬਰ ਦੇ ਆਧਾਰ 'ਤੇ ਜਾਲ ਵਿਛਾ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਜੇ ਸ਼ਰਮਾ, ਆਕਾਸ਼ਦੀਪ ਅਤੇ ਗੁਰਕੀਰਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਵਾਰਦਾਤ 'ਚ ਵਰਤੀ XUV 300 ਵੀ ਕਬਜ਼ੇ 'ਚ ਲੈ ਲਈ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਜ਼ਬਰਨ ਵਸੂਲੀ, ਰਸਤਾ ਰੋਕਣ ਤੇ ਧਮਕੀ ਦੇਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸੁੰਨਸਾਨ ਬਾਈਪਾਸਾਂ 'ਤੇ ਇਕੱਲੇ ਜਾ ਰਹੇ ਦੋ-ਪਹੀਆ ਵਾਹਨ ਚਾਲਕਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਪੁਲਸ ਹੁਣ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਖੰਗਾਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
NEXT STORY