ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ NDPS ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਵੀਰ ਇੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਥਾਣੇਦਾਰ ਰਾਮਕਿਸ਼ਨ ਦੀ ਪੁਲਸ ਪਾਰਟੀ ਨਵੇਂ ਟੋਲ ਪਲਾਜ਼ੇ ਨੇੜੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਇਕ ਥ੍ਰੀ ਵ੍ਹੀਲਰ ਆਉਂਦਾ ਦਿਖਾਈ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਬੱਚੇ ਸਿਰੋਂ ਨਿੱਕੀ ਉਮਰੇ ਉੱਠਿਆ ਮਾਂ ਦਾ ਸਾਇਆ! ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਨੇ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਨੂੰ ਰੋਕ ਕੇ ਵਿਚ ਬੈਠੀਆਂ ਸਵਾਰੀਆਂ ਦੀ ਤਲਾਸ਼ੀ ਲਈ ਤਾਂ 3 ਨੌਜਵਾਨਾਂ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਅੰਗਰੇਜ਼ ਸਿੰਘ, ਵਿਸ਼ਾਲ ਬਹਿਲ ਤੇ ਸੋਨੂੰ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਹੇ ਭਰਾਵਾਂ 'ਤੇ ਪੁਲਸ ਦੀ ਦਬਿਸ਼, 1 ਕਾਬੂ
NEXT STORY