ਪਟਿਆਲਾ (ਬਲਜਿੰਦਰ)-ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀ ਮਾਹਿਲਾ ਨੂੰ ਤੇਜ ਰਫ਼ਤਾਰ ਗੱਡੀ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ਵਿਚ ਤਿੰਨ ਲੋਕ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗੁਰਵੀਨ ਕੌਰ ਪਤਨੀ ਰਵਿੰਦਰ ਸਿੰਘ ਵਾਸੀ ਗਰਿੱਡ ਕਾਲੋਨੀ ਨਿਊ ਸੂਲਰ ਕਲੋਨੀ ਪਟਿਆਲਾ ਦੀ ਸਿਕਾਇਤ ’ਤੇ ਗੱਡੀ ਡਰਾਈਵਰ ਮਨਿੰਦਰ ਸਿੰਘ ਪੁੱਤਰ ਵਿਜੈ ਸਿੰਘ ਵਾਸੀ ਜਗਦੀਸ਼ ਕਾਲੋਨੀ ਢੰਡਾਰੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ 281, 125 ਏ ਅਤੇ 324(4) ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ।
ਗੁਰਵੀਨ ਕੌਰ ਨੇ ਪੁਲਸ ਨੂੰ ਸਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੀ ਕੁੜੀ ਅਵੀਰਾਜ ਕੌਰ ਅਤੇ ਭਤੀਜੀ ਖ਼ੁਸ਼ਪ੍ਰੀਤ ਕੌਰ ਸਮੇਤ ਸਕੂਟਰੀ ’ਤੇ ਸਵਾਰ ਹੋ ਕੇ ਸੂਲਰ ਰੋਡ ਗਰਾਊਂਡ ਕੋਲ ਜਾ ਰਹੀ ਸੀ ਤਾਂ ਉਕਤ ਵਿਅਕਤੀ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਤਿੰਨਾਂ ਨੂੰ ਸੱਟਾਂ ਲੱਗੀਆਂ। ਪੁਲਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਦੋ ਖ਼ਿਲਾਫ਼ ਮਾਮਲਾ ਦਰਜ
NEXT STORY