ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਰਾਜੀਆ ਨੇੜੇ ਸੈਲਰ ਕੋਲ ਇਕ ਮੋਟਰਸਾਈਕਲ ਦਾ ਅਚਾਨਕ ਟਾਇਰ ਫਟਣ ਕਾਰਨ ਵਾਪਰੇ ਸੜਕ ਹਾਦਸੇ 'ਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਤੇਜ਼ ਕਾਰਵਾਈ ਕਾਰਨ ਜ਼ਖ਼ਮੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਮਿਲੀ ਅਤੇ ਹਸਪਤਾਲ ਪਹੁੰਚਾਇਆ ਗਿਆ। ਸੜਕ ਸੁਰੱਖਿਆ ਫੋਰਸ ਟੀਮ ਦੇ ਇੰਚਾਰਜ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਸ਼ਾਮ ਸਵਾ 5 ਵਜੇ ਦੇ ਕਰੀਬ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਟੀਮ ਸਿਰਫ਼ ਚਾਰ ਮਿੰਟਾਂ 'ਚ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ
ਜਾਣਕਾਰੀ ਅਨੁਸਾਰ PB65R-7078 ਨੰਬਰ ਵਾਲਾ ਪਲਟੀਨਾ ਮੋਟਰਸਾਈਕਲ ਧਨੌਲਾ ਵੱਲੋਂ ਪਿੰਡ ਮੱਤੀ ਵੱਲ ਜਾ ਰਿਹਾ ਸੀ। ਅਚਾਨਕ ਟਾਇਰ ਫਟਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਗਿਆ। ਮੋਟਰਸਾਈਕਲ ਬਿੱਟੂ ਸਿੰਘ ਪੁੱਤਰ ਸੁਰਜੀਤ ਸਿੰਘ ਚਲਾ ਰਿਹਾ ਸੀ, ਜਦਕਿ ਉਸ ਦੇ ਪਿਤਾ ਸੁਰਜੀਤ ਸਿੰਘ ਅਤੇ ਭੂਆ ਗੇਬੋ ਕੌਰ ਵੀ ਨਾਲ ਸਵਾਰ ਸਨ। ਤਿੰਨੇ ਗਰਚਾ ਰੋਡ, ਬਰਨਾਲਾ ਦੇ ਵਸਨੀਕ ਹਨ ਅਤੇ ਪਿੰਡ ਮੱਤੀ ਵਿਖੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਜਾ ਰਹੇ ਸਨ।
ਸੜਕ ਸੁਰੱਖਿਆ ਫੋਰਸ ਟੀਮ ਨੇ ਤਿੰਨਾਂ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸਰਕਾਰੀ ਵਾਹਨ ਰਾਹੀਂ ਸਿਵਲ ਹਸਪਤਾਲ ਧਨੌਲਾ ਪਹੁੰਚਾਇਆ। ਡਾਕਟਰੀ ਜਾਂਚ ਤੋਂ ਬਾਅਦ ਸਿਰ ’ਤੇ ਗੰਭੀਰ ਸੱਟ ਕਾਰਨ ਗੇਬੋ ਕੌਰ ਨੂੰ ਏਮਜ਼ ਬਠਿੰਡਾ ਰੈਫਰ ਕੀਤਾ ਗਿਆ, ਜਦਕਿ ਬਿੱਟੂ ਸਿੰਘ ਅਤੇ ਸੁਰਜੀਤ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਭੇਜਿਆ ਗਿਆ। ਟੀਮ ਨੇ ਹਾਦਸਾਗ੍ਰਸਤ ਮੋਟਰਸਾਈਕਲ ਨੂੰ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਵੀ ਸੁਚਾਰੂ ਕਰਵਾਈ। ਇਸ ਮੌਕੇ ਏ. ਐੱਸ. ਆਈ. ਅਮਰੀਕ ਸਿੰਘ, ਸਿਪਾਹੀ ਅਮਰਜੀਤ ਸਿੰਘ ਅਤੇ ਲੇਡੀ ਸਿਪਾਹੀ ਦੀਪਿਕਾ ਰਾਣੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
NEXT STORY