ਬਨੂੰੜ, (ਗੁਰਪਾਲ)- ਬਨੂੰੜ ਤੋਂ ਅੰਬਾਲਾ ਵਾਇਆ ਤੇਪਲਾ ਨੂੰ ਜਾਂਦੇ ਕੌਮੀ ਮਾਰਗ 'ਤੇ ਇੱਕ ਸਕਾਰਪਿਓ ਵੱਲੋਂ ਕਾਰ ਨੂੰ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਵਾਪਰੇ ਹਾਦਸੇ 'ਚ 7 ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਇੱਕ ਕਾਰ 'ਚ 4 ਨੌਜਵਾਨ ਬਨੂੰੜ ਤੋਂ ਤੇਪਲਾ ਵੱਲ ਜਾ ਰਹੇ ਸਨ ਜਦੋਂ ਉਹ ਕੌਮੀ ਮਾਰਗ ਤੇ ਪੈਂਦੇ ਪਿੰਡ ਬਾਸਮਾਂ ਕਲੋਨੀ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਸਕਾਰਪੀਓ ਜੋ ਕਿ ਕਾਰ ਨੂੰ ਓਵਰਟੇਕ ਕਰਨ ਲੱਗੀ ਤਾਂ ਸਕਾਰਪਿਓ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰੀ ਇਸ ਹਾਦਸੇ ਚ ਸੱਤ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਾਈਵੇ ਪੈਟਰੋਲੀਅਮ ਦੇ ਹੌਲਦਾਰ ਮੰਦਰ ਸਿੰਘ ਨੇ ਪਿੰਡ ਬਾਸਮਾ ਕਾਲੋਨੀ ਦੇ ਸਰਪੰਚ ਪਾਲਾ ਸਿੰਘ ਨੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਭਰਤੀ ਕਰਵਾਇਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨੋਂ ਵਾਹਨ ਚਕਨਾਚੂਰ ਹੋ ਗਏ। ਦੱਸਣਯੋਗ ਹੈ ਕਿ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।
ਰਜਬਾਹੇ 'ਚ ਡੁੱਬਣ ਨਾਲ ਵਿਅਕਤੀ ਦੀ ਮੌਤ
NEXT STORY