ਸੰਗਰੂਰ (ਸਿੰਗਲਾ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ.ਸੀ ਸ਼੍ਰੀ ਰਾਮਵੀਰ ਦੀ ਅਗਵਾਈ ਹੇਠ ਟਿੱਡੀ ਦਲ ਦੀ ਰੋਕਥਾਮ ਸਬੰਧੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਅੰਦਰ ਸਮੂਹ ਬਲਾਕਾਂ ਵੱਲੋਂ ਮੌਕ ਡਰਿੱਲ ਕੀਤੀ ਗਈ। ਪਹਿਲੇ ਦੌਰ ਦੀ ਮੌਕ ਡਰਿੱਲਾਂ ਕਰਨ ਉਪਰੰਤ ਦੂਜੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਪਹਿਲੀ ਮੌਕ ਡਰਿੱਲ ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਕੇ.ਕੇ. ਮਿੱਤਲ, ਕਾਰਜਕਾਰੀ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਨਾਲ ਜ਼ਿਲਾ ਸੰਗਰੂਰ ਅੰਦਰ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਇਸ ਦੀ ਰੋਕਥਾਮ ਲਈ ਇੱਕ ਮਜ਼ਬੂਤ ਟੀਮ ਦਾ ਗਠਨ ਪਹਿਲਾਂ ਹੀ ਕੀਤਾ ਹੋਇਆ ਹੈ। ਇਸ ਦੇ ਟਾਕਰੇ ਲਈ ਮੁਕੰਮਲ ਤਿਆਰੀ ਕੀਤੀ ਜਾ ਚੁੱਕੀ ਹੈ।
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ’ਚ 81 ਫੁੱਟ ਉੱਚੀ ਹੈ ‘ਭਗਵਾਨ ਸ਼ਿਵ ਜੀ ਦੀ ਮੂਰਤੀ’
ਇਸ ਮੌਕੇ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਸਬੰਧੀ ਤਕਨੀਕੀ ਜਾਣਕਾਰੀ ਦਿੰਦੇ ਹੋਏ ਡਾ: ਗਰੇਵਾਲ ਨੇ ਦੱਸਿਆ ਕਿ ਟਿੱਡੀ ਦਲ ਸ਼ਾਮ ਵੇਲੇ ਖੇਤਾਂ ਵਿੱਚ ਉੱਚੇ ਦਰਖਤਾਂ ਝਾੜੀਆਂ ਅਤੇ ਫਸਲਾਂ ’ਤੇ ਬੈਠ ਜਾਂਦਾ ਹੈ। ਇਸ ਲਈ ਉੱਚੇ ਦਰਖਤਾਂ ਅਤੇ ਝਾੜੀਆਂ ਆਦਿ ’ਤੇ ਸਪਰੇਅ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀ ਫਾਈਰ ਬ੍ਰਿਗੇਡ ਨੂੰ ਇਸ ਕੰਮ ਲਈ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਗਿਆ। ਉਨ੍ਹਾਂ ਮੌਕੇ ’ਤੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ’ਵਿੱਚ ਘਬਰਾਉਣ ਦੀ ਜ਼ਰੂਰਤ ਨਹੀਂ ਸਗੋਂ ਪੂਰੀ ਤਿਆਰੀ ਨਾਲ ਇਸ ਦਾ ਟਾਕਰਾ ਕਰਨ ਦੀ ਲੋੜ ਹੈ।
ਜੋ ਸਰਕਾਰਾਂ ਸ਼ਰਾਬ ਦੇ ਟੈਕਸ ਤੋਂ ਚੱਲਣ, ਉਨ੍ਹਾਂ ਤੋਂ ਤੱਰਕੀ ਦੀ ਉਮੀਦ ਨਾ ਹੀ ਰੱਖੋਂ...
ਇਸ ਮੌਕੇ ਡਾ. ਹਰਬੰਸ ਸਿੰਘ, ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚ ਸਪਰੇਅ ਪੰਪਾਂ, ਪਾਣੀ ਦੇ ਟੈਂਕਰਾਂ ਬਾਰੇ ਵੇਰਵੇ ਇਕੱਤਰ ਕੀਤੇ ਜਾ ਚੁੱਕੇ ਹਨ ਤਾਂ ਜੋ ਲੋੜ ਪੈਣ ’ਤੇ ਕਿਸਾਨਾਂ ਪਾਸ ਉਪਲਬਧ ਸਪਰੇਅ ਪੰਪ, ਪਾਣੀ ਵਾਲੇ ਟੈਂਕਰਾਂ ਨੂੰ ਇਸ ਮੁਹਿੰਮ ਵਿੱਚ ਖਾਸ ਤੌਰ ’ਤੇ ਵਰਤਿਆ ਜਾ ਸਕੇ। ਇਸ ਸਮੇਂ ਡਾ.ਗੁਰਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਨੇ ਦੱਸਿਆ ਕਿ ਵਿਭਾਗ ਵੱਲੋਂ ਲੋੜੀਂਦੇ ਕੀਟਨਾਸ਼ਕ ਜਿਵੇਂ ਕਿ ਕਲੋਰਪਾਈਰੀਫਾਸ, ਡੈਲਟਾ ਮੈਥਰਿਨ ਅਦਿ ਦਵਾਈਆਂ ਦਾ ਲੋੜੀਂਦੀ ਮਾਤਰਾ ਵਿੱਚ ਭੰਡਾਰਨ ਕੀਤਾ ਜਾ ਚੁੱਕਾ ਹੈ।
ਭਾਰਤ ''ਚ ਪ੍ਰਤੀ ਮਿਲੀਅਨ ਅਬਾਦੀ ਪਿੱਛੇ ਮੌਤ ਦਰ ਵਿਸ਼ਵ ਭਰ ਤੋਂ ਹੈ ਘੱਟ (ਵੀਡੀਓ)
ਇਸ ਮੌਕੇ ਦੂਸਰੇ ਵਿਭਾਗ ਜਿਵੇਂ ਸਿਹਤ, ਜੰਗਲਾਤ ਵਿਭਾਗ, ਮਾਲ ਵਿਭਾਗ, ਪੰਚਾਇਤੀ ਵਿਭਾਗ, ਸਿਹਤ ਵਿਭਾਗ, ਸਹਿਕਾਰਤਾ, ਪੰਜਾਬ ਪੁਲੀਸ, ਮੰਡੀ ਬੋਰਡ, ਬਿਜਲੀ ਆਦਿ ਵਿਭਾਗਾਂ ਨੂੰ ਇਸ ਮੁਹਿੰਮ ’ਚ ਸ਼ਾਮਲ ਕੀਤਾ ਗਿਆ ਹੈ।
ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ
ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਜੂਨ ਮਹੀਨੇ 'ਚ 1231 ਸ਼ਿਕਾਇਤਾਂ ਦੀ ਆਨਲਾਈਨ ਕੀਤੀ ਸੁਣਵਾਈ
NEXT STORY