ਮੋਹਾਲੀ (ਪਰਦੀਪ)- ਏਅਰਪੋਰਟ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਐਕਟਿਵਾ ’ਤੇ ਜਾ ਰਹੇ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ ਸਾਢੇ 8 ਵਜੇ ਐਕਟਿਵਾ ’ਤੇ ਆਪਣੀ ਦੁਕਾਨ ’ਤੇ ਜਾ ਰਹੇ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ
ਮ੍ਰਿਤਕਾਂ ਦੀ ਪਛਾਣ 50 ਸਾਲਾ ਰਾਕੇਸ਼ ਗੋਇਲ ਅਤੇ ਉਨ੍ਹਾਂ ਦੀ 48 ਸਾਲਾ ਪਤਨੀ ਨਿਸ਼ੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ 6 ਮਹੀਨੇ ਪਹਿਲਾਂ ਹੀ ਜੈਪੁਰ ਤੋਂ ਮੋਹਾਲੀ ਸ਼ਿਫਟ ਹੋਏ ਸਨ। ਸਵੇਰੇ ਉਹ ਆਪਣੀ ਦੁਕਾਨ ’ਤੇ ਜਾ ਰਹੇ ਸਨ ਕਿ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਸਕੂਟਰੀ ਚਲਾ ਰਹੇ 10 ਸਾਲਾ ਮੁੰਡੇ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ, ਉਮਰ ਜਾਣ ਖੁਦ ਅਧਿਕਾਰੀ ਵੀ ਰਹਿ ਗਏ ਹੈਰਾਨ
ਐੱਸ.ਐੱਚ.ਓ. ਹਿੰਮਤ ਸਿੰਘ ਨੇ ਦੱਸਿਆ ਕਿ ਸੜਕ ’ਤੇ ਜਾ ਰਹੇ ਐਕਟਿਵਾ ਸਕੂਟਰ ਸਵਾਰ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਿੱਪਰ ਨੇ ਕੁਚਲ ਦਿੱਤਾ। ਹਾਦਸੇ ਦੌਰਾਨ ਦੋਵਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਟਿੱਪਰ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਟਿੱਪਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਟਿੱਪਰ ਜ਼ਬਤ ਕਰ ਲਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਫੇਜ਼-6 ਵਿਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਵੱਲੋਂ ਨਾਪਾਕ ਹਰਕਤ ਲਈ ਸੰਘਣੀ ਧੁੰਦ ਦਾ ਲਾਹਾ ਲੈਣ ਦੀ ਕੋਸ਼ਿਸ਼! BSF ਤੇ ਪੰਜਾਬ ਪੁਲਸ ਨੇ ਕੀਤੀ ਨਾਕਾਮ
NEXT STORY