ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਨੂੰ ਪਟਿਆਲਾ ਵਿਖੇ 'ਸਾਂਤੀ ਮਾਰਚ' 'ਚ ਵੱਧ ਤੋਂ ਵੱਧ ਗਿਣਤੀ 'ਚ ਸ਼ਾਮਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ। ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ। ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਇੱਕ ਵੀਡੀਓ ਸੰਦੇਸ਼ 'ਚ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀ ਕੋਸ਼ਿਸ਼ ਅਤੇ ਲੁਧਿਆਣਾ ਅਦਾਲਤ 'ਚ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ 'ਤੇ ਹਮਲੇ ਹਨ।
ਇਹ ਵੀ ਪੜ੍ਹੋ : ਫਰਾਂਸ 'ਚ ਇਕ ਦਿਨ 'ਚ ਸਾਹਮਣੇ ਆਏ ਕੋਰੋਨਾ ਦੇ 1.79 ਲੱਖ ਨਵੇਂ ਮਾਮਲੇ
ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ 'ਚ ਹੋਇਆ ਧਮਾਕਾ ਇਹ ਸਾਬਤ ਕਰਦਾ ਹੈ ਕਿ ਕੁਝ ਸਿਆਸੀ ਤੌਰ 'ਤੇ ਪ੍ਰੇਰਿਤ ਤੱਤ ਪੰਜਾਬ ਦੇ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚੰਨੀ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲੋਂ ਆਪਣੇ ਸੱਤਾ ਦੇ ਅਹੁਦਿਆਂ 'ਤੇ ਜ਼ਿਆਦਾ ਧਿਆਨ ਦਿੰਦੇ ਹਨ। ਕੇਜਰੀਵਾਲ ਨੇ ਕਿਹਾ, ''ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ,ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ। ਇਸ ਤੋਂ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਵੀ ਇਸ ਤਰਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
ਇਹ ਵੀ ਪੜ੍ਹੋ : ਰੂਸੀ ਅਦਾਲਤ ਨੇ ਇਕ ਮਸ਼ਹੂਰ ਮਨੁੱਖੀ ਅਧਿਕਾਰ ਸੰਗਠਨ 'ਤੇ ਰੋਕ ਲਾਉਣ ਦੀ ਦਿੱਤਾ ਹੁਕਮ
ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ 'ਗੁਟਕਾ ਸਾਹਿਬ' ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਸੀ। ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਕੁਝ ਨਹੀਂ ਕੀਤਾ। ਕਾਂਗਰਸ ਪੰਜਾਬ 'ਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਘਰੇਲੂ ਕਾਟੋ-ਕਲੇਸ਼ 'ਚ ਰੁੱਝੀ ਹੋਈ ਹੈ।'' ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਲੋਕ ਸਿਰਫ ਆਪਣੇ ਸਿਆਸੀ ਏਜੰਡੇ ਅਤੇ ਲਾਭ ਲਈ ਕੰਮ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ, ਜਾਤਾਂ ਅਤੇ ਫ਼ਿਰਕਿਆਂ ਦੇ ਲੋਕ ਸ਼ਾਂਤੀ ਅਤੇ ਆਪਸੀ ਭਾਈਚਾਰੇ ਨਾਲ ਰਹਿੰਦੇ ਰਹੇ ਹਨ।
ਇਹ ਵੀ ਪੜ੍ਹੋ :ਅਮਰੀਕਾ : ਡੈਨਵਰ 'ਚ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ ਪੰਜ ਲੋਕਾਂ ਦੀ ਮੌਤ
ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੀਆਂ ਘਟੀਆ ਸਿਆਸੀ ਚਾਲਾਂ 'ਚ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ 'ਚ ਇਸ ਸ਼ਾਂਤੀ ਮਾਰਚ ਦੌਰਾਨ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕ ਇਕੱਠੇ ਹੋ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨਗੇ। 31 ਦਸੰਬਰ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ 'ਚ 11 ਵਜੇ 'ਸ਼ਾਂਤੀ ਮਾਰਚ' ਪਟਿਆਲਾ ਵਿਖੇ ਸ਼ੇਰਾਂਵਾਲਾ ਗੇਟ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਦੋਸਤਾਂ-ਮਿੱਤਰਾਂ ਸਮੇਤ ਇਸ ਮਾਰਚ 'ਚ ਸ਼ਾਮਲ ਹੋ ਕੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।
ਇਹ ਵੀ ਪੜ੍ਹੋ : ਓਮੀਕ੍ਰੋਨ ਕਾਰਨ ਕਈ ਜਹਾਜ਼ ਕੰਪਨੀਆਂ ਨੇ ਉਡਾਣਾਂ ਕੀਤੀਆਂ ਰੱਦ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨਕੱਈ ਭਾਜਪਾ ’ਚ ਸ਼ਾਮਲ
NEXT STORY