ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਲਿਵਰੀ ਦੀ 25 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇੰਟਰਵਿਊ ਲਈ ਘੱਟ ਤੋਂ ਘੱਟ 12 ਵੀਂ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ! ਇਸ ਇਲਾਕੇ 'ਚੋਂ ਮਿਲੇ ਗ੍ਰਨੇਡ
ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਠਿੰਡਾ 'ਚ ਰੂਹ ਕੰਬਾਊ ਵਾਰਦਾਤ : ਲਾਇਸੈਂਸੀ ਰਿਵਾਲਵਰ ਨਾਲ ਪਤਨੀ ਦਾ ਗੋਲੀਆਂ ਮਾਰ ਕੇ ਕਤਲ
NEXT STORY