ਫਿਰੋਜ਼ਪੁਰ (ਸੁਨੀਲ) : ਮਲੋਟ ਚੌਕ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਟਰੈਕਟਰ ਚਾਲਕ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਨਿਰਮਲ ਸਿੰਘ ਗੰਗਾਨਗਰ ਜ਼ਿਲ੍ਹੇ ਤੋ ਟ੍ਰੈਕਟਰ ਟਰਾਲੀ ਤੇ ਸਵਾਰ ਹੋ ਕੇ ਵਾਪਸ ਆ ਰਿਹਾ ਸੀ। ਜਦੋਂ ਉਹ ਮਲੋਟ ਚੌਂਕ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਜਾਂਦੇ ਹੋਏ ਰਸਤੇ ਵਿਚ ਹੀ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ: ਉਧਾਰ ਦਿੱਤਾ ਹਜ਼ਾਰ ਰੁਪਈਆ ਮੰਗਣਾ ਪਿਆ ਮਹਿੰਗਾ, ਦੋਸਤ ਨੇ ਹੀ ਕਰ ਦਿੱਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਰੱਖੀ ਬਹਿਸ ’ਚ ਸ਼ਾਮਲ ਹੋਣਗੇ ਸੁਨੀਲ ਜਾਖੜ
NEXT STORY