ਬਰਨਾਲਾ: ਕਚਹਿਰੀ ਚੌਂਕ-ਬਾਜਾਖਾਨਾ ਰੋਡ ਫਲਾਈਓਵਰ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਨੂੰ ਮੁਰੰਮਤ ਲਈ ਬੰਦ ਕਰ ਦਿੱਤਾ ਗਿਆ ਸੀ। ਸਟੇਟ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। 30 ਅਕਤੂਬਰ ਤੋਂ ਕਾਰ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਲਈ ਖੋਲ ਦਿੱਤਾ ਜਾਵੇਗਾ।
ਪਰਾਲੀ ਪ੍ਰਬੰਧਨ 'ਤੇ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤੀ ਵਿਸ਼ੇਸ਼ ਬੈਠਕ
NEXT STORY