ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਟ੍ਰੈਫਿਕ ਪੁਲਸ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕੱਟੇ। ਇਸ ਸਬੰਧੀ ਟ੍ਰੈਫਿਕ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਦੋ ਪਹੀਆ ਚਾਲਕਾਂ ਦੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਚਲਾਨ ਕੱਟੇ ਅਤੇ ਉਨ੍ਹਾਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕਰ ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਵਜਾਏ ਜਾ ਰਹੇ ਸਨ, ਜਿਨ੍ਹਾਂ ਨੂੰ ਰੋਕ ਕੇ ਜਿੱਥੇ ਚਲਾਨ ਕੱਟੇ ਗਏ, ਉੱਥੇ ਮੋਡੀਫਾਈ ਸਲੰਸਰ ਵੀ ਉਤਾਰੇ ਗਏ।
ਉਨ੍ਹਾਂ ਕਿਹਾ ਕਿ ਬੁਲਟ ਮੋਟਰਸਾਈਕਲਾਂ ਨੂੰ ਭਜਾ ਕੇ ਨੌਜਵਾਨ ਪਟਾਕੇ ਵਜਾਉਂਦੇ ਸਨ, ਜਿਸ ਕਾਰਨ ਬਜ਼ੁਰਗਾਂ ਤੇ ਬੱਚਿਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਕਰਕੇ ਰੱਖਣ ਦੀ ਵੀ ਅਪੀਲ ਕੀਤੀ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਇਸੇ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
ਖਰੜ 'ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ
NEXT STORY