ਮਲੋਟ, (ਸ਼ਾਂਤ)- ਸ਼ੇਖੂ ਰੋਡ ’ਤੇ ਨਾਕਾ ਲਾ ਕੇ ਪੁਲਸ ਵੱਲੋਂ ਏ. ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ਵਿਚ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਤੇ ਕਾਗਜ਼ਾਤ ਨਾ ਪੂਰੇ ਹੋਣ ਦੀ ਸੂਰਤ ਵਿਚ ਮੌਕੇ ’ਤੇ ਹੀ ਵਾਹਨਾਂ ਦੇ ਚਲਾਨ ਕੱਟੇ ਗਏ। ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਕਿਹਾ ਕਿ ਅਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਵੀ ਸਿਆਸੀ ਦਬਾਅ ਨੂੰ ਨਹੀਂ ਮੰਨਿਆ ਜਾਵੇਗਾ ਅਤੇ ਵਾਹਨ ਦੇ ਕਾਗਜ਼ ਨਾ ਪੂੁਰੇ ਹੋਣ ਦੀ ਸੂਰਤ ਵਿਚ ਚਲਾਨ ਕੱਟਣ ਜਾਂ ਵਾਹਨ ਜ਼ਬਤ ਕਰਨ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੇ ਨਾਬਾਲਗ ਬੱਚਿਆਂ ਨੂੰ ਵੀ ਦੋ ਪਹੀਆ ਵਾਹਨ ਨਾ ਦੇਣ ਦੀ ਹਦਾਇਤ ਕੀਤੀ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੈੱਡ ਕਾਂਸਟੇਬਲ ਜਸਵੀਰ ਸਿੰਘ, ਹੈੱਡ ਕਾਂਸਟੇਬਲ ਗੁਰਮੀਤ ਸਿੰਘ, ਕਾਂਸਟੇਬਲ ਕੁਲਦੀਪ ਸਿੰਘ, ਕਾਂਸਟੇਬਲ ਭਗਵੰਤ ਸਿੰਘ ਆਦਿ ਹਾਜ਼ਰ ਸਨ।
ਸੀ. ਆਈ. ਡੀ. ਬਣ ਕੇ ਆਈ ਟੀਮ ਨਕਦੀ ਤੇ ਗਹਿਣੇ ਲੈ ਕੇ ਫਰਾਰ
NEXT STORY