ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ ਤਨੇਜਾ, ਖੁਰਾਣਾ, ਸੁਖਪਾਲ) - ਸਦਰ ਥਾਣਾ ਮੁਕਤਸਰ ਦੀ ਟੀਮ ਨੇ ਪਿਛਲੇ ਡੇਢ ਸਾਲਾਂ ਤੋਂ ਟਰਾਂਸਫਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜ਼ੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਰੇਸ਼ਮ ਸਿੰਘ ਤੇ ਕਰਮਜੀਤ ਸਿੰਘ ਨੂੰ ਮੋਟਰਸਾਇਕਲ ਸਣੇ 20 ਕਿਲੋ ਤਾਂਬਾ ਅਤੇ ਜੰਗੀਰ ਸਿੰਘ, ਨਛੱਤਰ ਸਿੰਘ ਨੂੰ 15 ਕਿਲੋਗ੍ਰਾਮ ਚੋਰੀ ਕੀਤੇ ਤਾਂਬੇ ਸਣੇ ਕਾਬੂ ਕੀਤਾ ਹੈ। ਥਾਣਾ ਸਦਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਐੱਸ.ਪੀ. (ਇੰਨਵੈ) ਸੋਹਨ ਲਾਲ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨੇ ਕਰੀਬ 52 ਟ੍ਰਾਂਸਫਾਰਮਰਾਂ ਨੂੰ ਤੋੜ ਕੇ ਤਾਂਬਾ ਕੱਢਣ ਦੀ ਗੱਲ ਸਵੀਕਾਰ ਕੀਤੀ ਹੈ। ਗਿਰੋਹ ਦੇ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਗਿਰੋਹ ਵਲੋਂ ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਗਿੱਦੜਬਾਹਾ, ਮਲੋਟ ਅਤੇ ਕਬਰਵਾਲਾ ਇਲਾਕੇ ਦੇ ਪਿੰਡਾਂ ਤੋਂ ਇਲਾਵਾ ਫਾਜ਼ਿਲਕਾ ਦੇ ਰੋੜਾਂਵਾਲੀ, ਜ਼ਿਲਾ ਫਰੀਦਕੋਟ ਦੇ ਪਿੰਡ ਜੰਡ ਸਾਹਿਬ ਅਤੇ ਰਾਜਸਥਾਨ ਦੇ ਨਕੌੜਾ ਜ਼ਿਲਾ ਹਨੂੰਮਾਨਗੜ੍ਹ 'ਚੋਂ ਖੇਤਾਂ 'ਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਗਿਰੋਹ ਦੇ ਮੁੱਖ ਸਗਰਨਾ ਜੰਗੀਰ ਸਿੰਘ ਦੇ ਖਿਲਾਫ਼ ਪਹਿਲਾਂ ਤੋਂ ਹੀ ਚੋਰੀਆਂ ਦੇ ਕਈ ਮਾਮਲੇ ਦਰਜ ਹਨ। ਐੱਸ. ਪੀ. ਸੋਹਨ ਲਾਲ ਨੇ ਦੱਸਿਆ ਕਿ ਇਸ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।
ਤਲਵੰਡੀ ਸਾਬੋ ਵਿਖੇ 4 ਦਰਜਨ ਤੋਂ ਵਧ ਪਰਿਵਾਰ ਅਕਾਲੀ ਦਲ 'ਚ ਸ਼ਾਮਲ
NEXT STORY